ਯਸ਼ਾਯਾਹ 49

ਇਹੀ ਹੈ ਜੋ ਯਾਹਵੇਹ ਆਖਦਾ ਹੈ: “ਮਨਭਾਉਂਦੇ ਸਮੇਂ ਵਿੱਚ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੁਕਤੀ ਦੇ ਦਿਨ ਵਿੱਚ ਮੈਂ ਤੇਰੀ ਸਹਾਇਤਾ ਕਰਾਂਗਾ; ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਲੋਕਾਂ ਲਈ ਇੱਕ ਨੇਮ ਬਣਾਵਾਂਗਾ, ਦੇਸ ਨੂੰ ਮੁੜ ਬਹਾਲ ਕਰਾਂਗਾ ਅਤੇ ਉਸ ਦੀ ਵਿਰਾਨ ਵਿਰਾਸਤ ਨੂੰ ਦੁਬਾਰਾ ਸੌਪਾਂਗਾ,

Isaiah 49:8 (UKJV) Thus says the LORD, In an acceptable time have I heard you, and in a day of salvation have I helped you: and I will preserve you, and give you for a covenant of the people, to establish the earth, to cause to inherit the desolate heritages;

6ਹਾਂ, ਉਹ ਆਖਦਾ ਹੈ, “ਤੇਰੇ ਲਈ ਮੇਰਾ ਦਾਸ ਹੋਣ ਲਈ ਇਹ ਛੋਟੀ ਜਿਹੀ ਗੱਲ ਹੈ, ਕਿ ਤੂੰ ਯਾਕੋਬ ਦੀਆਂ ਗੋਤਾਂ ਨੂੰ ਉਠਾਉਂਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ, ਸਗੋਂ ਮੈਂ ਤੈਨੂੰ ਗ਼ੈਰ-ਯਹੂਦੀਆਂ ਲਈ ਇੱਕ ਚਾਨਣ ਬਣਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।”

7ਇਹ ਹੈ ਜੋ ਯਾਹਵੇਹ ਆਖਦਾ ਹੈ, ਇਸਰਾਏਲ ਦਾ ਮੁਕਤੀਦਾਤਾ ਅਤੇ ਪਵਿੱਤਰ ਪੁਰਖ, ਉਸ ਨੂੰ ਜੋ ਕੌਮ ਦੁਆਰਾ ਤੁੱਛ ਜਾਣਿਆ ਜਾਂਦਾ ਅਤੇ ਨਫ਼ਰਤ ਕੀਤੀ ਗਈ ਸੀ, ਹਾਕਮਾਂ ਦੇ ਸੇਵਕ ਨੂੰ: “ਰਾਜੇ ਤੈਨੂੰ ਵੇਖਣਗੇ ਅਤੇ ਖੜੇ ਹੋਣਗੇ, ਸਰਦਾਰ ਵੇਖਣਗੇ ਅਤੇ ਮੱਥਾ ਟੇਕਣਗੇ, ਯਾਹਵੇਹ ਦੇ ਕਾਰਨ, ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ, ਜਿਸ ਨੇ ਤੈਨੂੰ ਚੁਣਿਆ ਹੈ।”

8ਇਹੀ ਹੈ ਜੋ ਯਾਹਵੇਹ ਆਖਦਾ ਹੈ: “ਮਨਭਾਉਂਦੇ ਸਮੇਂ ਵਿੱਚ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੁਕਤੀ ਦੇ ਦਿਨ ਵਿੱਚ ਮੈਂ ਤੇਰੀ ਸਹਾਇਤਾ ਕਰਾਂਗਾ; ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਲੋਕਾਂ ਲਈ ਇੱਕ ਨੇਮ ਬਣਾਵਾਂਗਾ, ਦੇਸ ਨੂੰ ਮੁੜ ਬਹਾਲ ਕਰਾਂਗਾ ਅਤੇ ਉਸ ਦੀ ਵਿਰਾਨ ਵਿਰਾਸਤ ਨੂੰ ਦੁਬਾਰਾ ਸੌਪਾਂਗਾ,

9ਕੈਦੀਆਂ ਨੂੰ ਆਖ, ‘ਬਾਹਰ ਆ ਜਾਓ!’ ਅਤੇ ਜਿਹੜੇ ਹਨੇਰੇ ਵਿੱਚ ਹਨ, ‘ਅਜ਼ਾਦ ਹੋ ਜਾਓ!’ “ਉਹ ਸੜਕਾਂ ਦੇ ਕਿਨਾਰੇ ਚਰਨਗੇ ਅਤੇ ਹਰ ਬੰਜਰ ਪਹਾੜੀ ਉੱਤੇ ਚਰਾਗਾਹ ਲੱਭਣਗੇ।

10ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ, ਨਾ ਉਜਾੜ ਦੀ ਤਪਸ਼ ਅਤੇ ਨਾ ਸੂਰਜ ਦੀ ਗਰਮੀ ਉਨ੍ਹਾਂ ਉੱਤੇ ਡਿੱਗੇਗਾ। ਜਿਹੜਾ ਉਨ੍ਹਾਂ ਉੱਤੇ ਦਇਆ ਕਰਦਾ ਹੈ ਉਹ ਉਨ੍ਹਾਂ ਦੀ ਅਗਵਾਈ ਕਰੇਗਾ ਅਤੇ ਉਨ੍ਹਾਂ ਨੂੰ ਪਾਣੀ ਦੇ ਚਸ਼ਮੇ ਕੋਲ ਲੈ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.