8ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਖੇਤ ਨਾਲ ਖੇਤ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਉਸ ਧਰਤੀ ਵਿੱਚ ਇਕੱਲੇ ਵੱਸੋ!
9ਸਰਬਸ਼ਕਤੀਮਾਨ ਯਾਹਵੇਹ ਨੇ ਮੇਰੇ ਸੁਣਨ ਵਿੱਚ ਇਹ ਐਲਾਨ ਕੀਤਾ ਹੈ: “ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ।
10ਇੱਕ ਦਸ ਏਕੜ ਦਾ ਬਾਗ ਸਿਰਫ ਇੱਕ ਮਣ ਦਾਖ਼ਰਸ ਪੈਦਾ ਕਰੇਗਾ। ਅਤੇ ਬੀਜ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ।”
11ਹਾਏ! ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਕੇ ਸ਼ਰਾਬ ਦੇ ਪਿੱਛੇ ਦੌੜਨ, ਜੋ ਰਾਤ ਨੂੰ ਦੇਰ ਤੱਕ ਜਾਗਦੇ ਹਨ ਤਾਂ ਜੋ ਸ਼ਰਾਬ ਉਹਨਾਂ ਨੂੰ ਮਸਤ ਕਰ ਦੇਵੇ।
12ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਦਾਖ਼ਰਸ ਤਾਂ ਹਨ, ਪਰ ਉਨ੍ਹਾਂ ਨੂੰ ਯਾਹਵੇਹ ਦੇ ਕੰਮਾਂ ਦੀ ਕੋਈ ਪਰਵਾਹ ਨਹੀਂ, ਨਾ ਉਹ ਹੱਥਾਂ ਦੇ ਕੰਮਾਂ ਬਾਰੇ ਸੋਚਦੇ ਹਨ