9ਸਰਬਸ਼ਕਤੀਮਾਨ ਯਾਹਵੇਹ ਨੇ ਮੇਰੇ ਸੁਣਨ ਵਿੱਚ ਇਹ ਐਲਾਨ ਕੀਤਾ ਹੈ: “ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ।
10ਇੱਕ ਦਸ ਏਕੜ ਦਾ ਬਾਗ ਸਿਰਫ ਇੱਕ ਮਣ ਦਾਖ਼ਰਸ ਪੈਦਾ ਕਰੇਗਾ। ਅਤੇ ਬੀਜ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ।”
11ਹਾਏ! ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਕੇ ਸ਼ਰਾਬ ਦੇ ਪਿੱਛੇ ਦੌੜਨ, ਜੋ ਰਾਤ ਨੂੰ ਦੇਰ ਤੱਕ ਜਾਗਦੇ ਹਨ ਤਾਂ ਜੋ ਸ਼ਰਾਬ ਉਹਨਾਂ ਨੂੰ ਮਸਤ ਕਰ ਦੇਵੇ।
12ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਦਾਖ਼ਰਸ ਤਾਂ ਹਨ, ਪਰ ਉਨ੍ਹਾਂ ਨੂੰ ਯਾਹਵੇਹ ਦੇ ਕੰਮਾਂ ਦੀ ਕੋਈ ਪਰਵਾਹ ਨਹੀਂ, ਨਾ ਉਹ ਹੱਥਾਂ ਦੇ ਕੰਮਾਂ ਬਾਰੇ ਸੋਚਦੇ ਹਨ
13ਇਸ ਲਈ ਮੇਰੀ ਪਰਜਾ ਗਿਆਨ ਨਾ ਹੋਣ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫ਼ਦੇ ਹਨ।