ਯਸ਼ਾਯਾਹ 5

ਇਸ ਲਈ ਮੌਤ ਆਪਣੇ ਜਬਾੜੇ ਫੈਲਾਉਂਦੀ ਹੈ, ਆਪਣਾ ਮੂੰਹ ਖੋਲ੍ਹਦੀ ਹੈ। ਇਸ ਵਿੱਚ ਉਹਨਾਂ ਦੇ ਅਹਿਲਕਾਰ ਅਤੇ ਜਨਤਾ ਉਹਨਾਂ ਦੇ ਸਾਰੇ ਝਗੜਾਲੂਆਂ ਅਤੇ ਅਨੰਦ ਕਰਨ ਵਾਲਿਆਂ ਨਾਲ ਉਤਰੇਗੀ।

Isaiah 5:14 (UKJV) Therefore hell has enlarged herself, and opened her mouth without measure: and their glory, and their multitude, and their pomp, and he that rejoices, shall descend into it.

12ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਦਾਖ਼ਰਸ ਤਾਂ ਹਨ, ਪਰ ਉਨ੍ਹਾਂ ਨੂੰ ਯਾਹਵੇਹ ਦੇ ਕੰਮਾਂ ਦੀ ਕੋਈ ਪਰਵਾਹ ਨਹੀਂ, ਨਾ ਉਹ ਹੱਥਾਂ ਦੇ ਕੰਮਾਂ ਬਾਰੇ ਸੋਚਦੇ ਹਨ

13ਇਸ ਲਈ ਮੇਰੀ ਪਰਜਾ ਗਿਆਨ ਨਾ ਹੋਣ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫ਼ਦੇ ਹਨ।

14ਇਸ ਲਈ ਮੌਤ ਆਪਣੇ ਜਬਾੜੇ ਫੈਲਾਉਂਦੀ ਹੈ, ਆਪਣਾ ਮੂੰਹ ਖੋਲ੍ਹਦੀ ਹੈ। ਇਸ ਵਿੱਚ ਉਹਨਾਂ ਦੇ ਅਹਿਲਕਾਰ ਅਤੇ ਜਨਤਾ ਉਹਨਾਂ ਦੇ ਸਾਰੇ ਝਗੜਾਲੂਆਂ ਅਤੇ ਅਨੰਦ ਕਰਨ ਵਾਲਿਆਂ ਨਾਲ ਉਤਰੇਗੀ।

15ਇਸ ਲਈ ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ।

16ਪਰ ਸਰਬਸ਼ਕਤੀਮਾਨ ਯਾਹਵੇਹ ਆਪਣੇ ਨਿਆਂ ਨਾਲ ਉੱਚਾ ਕੀਤਾ ਜਾਵੇਗਾ, ਅਤੇ ਪਵਿੱਤਰ ਪਰਮੇਸ਼ਵਰ ਆਪਣੇ ਧਰਮੀ ਕੰਮਾਂ ਦੁਆਰਾ ਪਵਿੱਤਰ ਸਾਬਤ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.