16ਪਰ ਸਰਬਸ਼ਕਤੀਮਾਨ ਯਾਹਵੇਹ ਆਪਣੇ ਨਿਆਂ ਨਾਲ ਉੱਚਾ ਕੀਤਾ ਜਾਵੇਗਾ, ਅਤੇ ਪਵਿੱਤਰ ਪਰਮੇਸ਼ਵਰ ਆਪਣੇ ਧਰਮੀ ਕੰਮਾਂ ਦੁਆਰਾ ਪਵਿੱਤਰ ਸਾਬਤ ਹੋਵੇਗਾ।
17ਤਦ ਭੇਡਾਂ ਆਪਣੀ ਜੂਹ ਵਿੱਚ ਚਰਨਗੇ। ਅਮੀਰਾਂ ਦੇ ਖੰਡਰਾਂ ਵਿੱਚ ਲੇਲੇ ਚਰਾਏ ਜਾਣਗੇ।
18ਉਨ੍ਹਾਂ ਲਈ ਹਾਏ ਜਿਹੜੇ ਪਾਪ ਨੂੰ ਛਲ ਦੀਆਂ ਰੱਸੀਆਂ ਨਾਲ ਖਿੱਚਦੇ ਹਨ, ਅਤੇ ਬੁਰਿਆਈ ਨੂੰ ਗੱਡੇ ਦੀਆਂ ਰੱਸੀਆਂ ਨਾਲ ਖਿੱਚਦੇ ਹਨ,
19ਉਨ੍ਹਾਂ ਲਈ ਜਿਹੜੇ ਕਹਿੰਦੇ ਹਨ, “ਪਰਮੇਸ਼ਵਰ ਛੇਤੀ ਕਰੇ; ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਇਸਨੂੰ ਵੇਖ ਸਕੀਏ। ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ, ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ, ਤਾਂ ਜੋ ਅਸੀਂ ਇਸ ਨੂੰ ਜਾਣ ਸਕੀਏ।”
20ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ, ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ।