ਯਸ਼ਾਯਾਹ 5

ਉਨ੍ਹਾਂ ਵਿੱਚੋਂ ਕੋਈ ਨਾ ਥੱਕਦਾ ਹੈ, ਨਾ ਠੋਕਰ ਖਾਦਾ ਹੈ, ਨਾ ਕੋਈ ਉਂਘਲਾਉਂਦਾ, ਨਾ ਸੌਂਦਾ ਹੈ। ਨਾ ਕਿਸੇ ਦਾ ਕਮਰਬੰਦ ਖੁੱਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।

Isaiah 5:27 (UKJV) None shall be weary nor stumble among them; none shall slumber nor sleep; neither shall the girdle of their loins be loosed, nor the latchet of their shoes be broken:

25ਇਸ ਲਈ ਯਾਹਵੇਹ ਦਾ ਕ੍ਰੋਧ ਆਪਣੇ ਲੋਕਾਂ ਉੱਤੇ ਭੜਕਦਾ ਹੈ। ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਰਬਤ ਕੰਬ ਗਏ, ਅਤੇ ਲਾਸ਼ਾਂ ਗਲੀਆਂ ਵਿੱਚ ਕੂੜੇ ਵਾਂਗ ਹਨ। ਇਸ ਦੇ ਬਾਵਜੂਦ ਉਸ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਸ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

26ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਉਹ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਉਹ ਇੱਥੇ ਤੇਜ਼ੀ ਨਾਲ ਅਤੇ ਰਫਤਾਰ ਨਾਲ ਆਉਂਦੇ ਹਨ!

27ਉਨ੍ਹਾਂ ਵਿੱਚੋਂ ਕੋਈ ਨਾ ਥੱਕਦਾ ਹੈ, ਨਾ ਠੋਕਰ ਖਾਦਾ ਹੈ, ਨਾ ਕੋਈ ਉਂਘਲਾਉਂਦਾ, ਨਾ ਸੌਂਦਾ ਹੈ। ਨਾ ਕਿਸੇ ਦਾ ਕਮਰਬੰਦ ਖੁੱਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।

28ਉਨ੍ਹਾਂ ਦੇ ਤੀਰ ਤਿੱਖੇ ਹਨ, ਅਤੇ ਉਨ੍ਹਾਂ ਦੇ ਸਾਰੇ ਧਣੁੱਖ ਕੱਸੇ ਹੋਏ ਹਨ; ਉਹਨਾਂ ਦੇ ਘੋੜਿਆਂ ਦੇ ਖੁਰ ਚਕਮ-ਚਮਕ ਵਰਗੇ ਜਾਪਦੇ ਹਨ, ਅਤੇ ਉਨ੍ਹਾਂ ਦੇ ਪਹੀਏ ਵਾਵਰੋਲੇ ਜਿਹੇ ਜਾਪਦੇ ਹਨ।

29ਉਨ੍ਹਾਂ ਦੀ ਦਹਾੜ ਸ਼ੇਰ ਵਰਗੀ ਹੈ, ਉਹ ਜਵਾਨ ਸ਼ੇਰਾਂ ਵਾਂਗ ਗਰਜਦੇ ਹਨ। ਉਹ ਗੂੰਜਦੇ ਹਨ ਜਦੋਂ ਉਹ ਆਪਣੇ ਸ਼ਿਕਾਰ ਨੂੰ ਫੜ ਲੈਂਦੇ ਹਨ ਅਤੇ ਉਸਨੂੰ ਬਚਾਉਣ ਲਈ ਕੋਈ ਨਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.