ਯਸ਼ਾਯਾਹ 5

ਸਰਬਸ਼ਕਤੀਮਾਨ ਯਾਹਵੇਹ ਨੇ ਮੇਰੇ ਸੁਣਨ ਵਿੱਚ ਇਹ ਐਲਾਨ ਕੀਤਾ ਹੈ: “ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ।

Isaiah 5:9 (UKJV) In mine ears said the LORD of hosts, Truthfully many houses shall be desolate, even great and fair, without inhabitant.

7ਸਰਬਸ਼ਕਤੀਮਾਨ ਯਾਹਵੇਹ ਦਾ ਅੰਗੂਰੀ ਬਾਗ਼ ਇਸਰਾਏਲ ਦੀ ਕੌਮ ਹੈ, ਅਤੇ ਯਹੂਦਾਹ ਦੇ ਲੋਕ ਅੰਗੂਰੀ ਵੇਲਾਂ ਹਨ ਜਿਨ੍ਹਾਂ ਵਿੱਚ ਉਹ ਪ੍ਰਸੰਨ ਸੀ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਆਵਾਜ਼ ਸੁਣੀ।

8ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਖੇਤ ਨਾਲ ਖੇਤ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਉਸ ਧਰਤੀ ਵਿੱਚ ਇਕੱਲੇ ਵੱਸੋ!

9ਸਰਬਸ਼ਕਤੀਮਾਨ ਯਾਹਵੇਹ ਨੇ ਮੇਰੇ ਸੁਣਨ ਵਿੱਚ ਇਹ ਐਲਾਨ ਕੀਤਾ ਹੈ: “ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ।

10ਇੱਕ ਦਸ ਏਕੜ ਦਾ ਬਾਗ ਸਿਰਫ ਇੱਕ ਮਣ ਦਾਖ਼ਰਸ ਪੈਦਾ ਕਰੇਗਾ। ਅਤੇ ਬੀਜ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ।”

11ਹਾਏ! ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਕੇ ਸ਼ਰਾਬ ਦੇ ਪਿੱਛੇ ਦੌੜਨ, ਜੋ ਰਾਤ ਨੂੰ ਦੇਰ ਤੱਕ ਜਾਗਦੇ ਹਨ ਤਾਂ ਜੋ ਸ਼ਰਾਬ ਉਹਨਾਂ ਨੂੰ ਮਸਤ ਕਰ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.