2ਆਪਣੇ ਪਿਤਾ ਅਬਰਾਹਾਮ ਵੱਲ ਵੇਖੋ, ਅਤੇ ਸਾਰਾਹ ਵੱਲ, ਜਿਸ ਨੇ ਤੈਨੂੰ ਜਨਮ ਦਿੱਤਾ ਹੈ। ਜਦੋਂ ਮੈਂ ਉਸਨੂੰ ਬੁਲਾਇਆ ਤਾਂ ਉਹ ਇੱਕ ਹੀ ਆਦਮੀ ਸੀ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ।
3ਯਾਹਵੇਹ ਜ਼ਰੂਰ ਸੀਯੋਨ ਨੂੰ ਦਿਲਾਸਾ ਦੇਵੇਗਾ, ਅਤੇ ਉਹ ਦੇ ਸਾਰੇ ਖੰਡਰਾਂ ਨੂੰ ਤਰਸ ਨਾਲ ਵੇਖੇਗਾ। ਉਹ ਉਸ ਦੇ ਮਾਰੂਥਲਾਂ ਨੂੰ ਅਦਨ ਵਰਗਾ, ਉਸ ਦੀਆਂ ਉਜਾੜਾਂ ਨੂੰ ਯਾਹਵੇਹ ਦੇ ਬਾਗ਼ ਵਰਗਾ ਬਣਾ ਦੇਵੇਗਾ। ਖੁਸ਼ੀ ਅਤੇ ਅਨੰਦ ਉਸ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਗਾਉਣ ਦੀ ਆਵਾਜ਼।
4“ਹੇ ਮੇਰੇ ਲੋਕੋ, ਮੇਰੀ ਗੱਲ ਸੁਣੋ। ਹੇ ਮੇਰੀ ਕੌਮ, ਮੇਰੀ ਸੁਣ: ਸਿੱਖਿਆ ਮੇਰੇ ਵੱਲੋਂ ਦਿੱਤੀ ਜਾਵੇਗੀ। ਮੇਰਾ ਨਿਆਂ ਕੌਮਾਂ ਲਈ ਚਾਨਣ ਹੋਵੇਗਾ।
5ਮੇਰੀ ਧਾਰਮਿਕਤਾ ਤੇਜ਼ੀ ਨਾਲ ਨੇੜੇ ਆਉਂਦੀ ਹੈ, ਮੇਰੀ ਮੁਕਤੀ ਰਾਹ ਵਿੱਚ ਹੈ, ਅਤੇ ਮੇਰੀ ਬਾਂਹ ਕੌਮਾਂ ਨੂੰ ਨਿਆਂ ਦੇਵੇਗੀ। ਟਾਪੂ ਮੇਰੇ ਵੱਲ ਵੇਖਣਗੇ ਅਤੇ ਮੇਰੀ ਬਾਂਹ ਦੀ ਆਸ ਨਾਲ ਉਡੀਕ ਕਰਨਗੇ।
6ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਹੇਠਾਂ ਧਰਤੀ ਵੱਲ ਵੇਖੋ; ਅਕਾਸ਼ ਧੂੰਏਂ ਵਾਂਗ ਅਲੋਪ ਹੋ ਜਾਵੇਗਾ, ਧਰਤੀ ਕੱਪੜੇ ਵਾਂਗੂੰ ਪੁਰਾਣੀ ਹੋ ਜਾਵੇਗੀ ਅਤੇ ਇਸ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ। ਪਰ ਮੇਰੀ ਮੁਕਤੀ ਸਦਾ ਲਈ ਰਹੇਗੀ, ਅਤੇ ਮੇਰੀ ਧਾਰਮਿਕਤਾ ਕਦੇ ਨਾ ਮੁੱਕੇਗੀ।