ਯਸ਼ਾਯਾਹ 52

ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਸ ਦਾ ਰੂਪ ਵੀ ਆਦਮ ਵੰਸ਼ੀਆਂ ਵਰਗਾ ਨਹੀਂ ਸੀ।

Isaiah 52:14 (UKJV) As many were astonished at you; his visage was so ruined more than any man, and his form more than the sons of men:

12ਪਰ ਤੁਸੀਂ ਕਾਹਲੀ ਵਿੱਚ ਨਾ ਜਾਓਗੇ ਅਤੇ ਨਾ ਹੀ ਉੱਡੋਗੇ, ਕਿਉਂਕਿ ਯਾਹਵੇਹ ਤੁਹਾਡੇ ਅੱਗੇ-ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ਵਰ ਪਿੱਛੋਂ ਤੁਹਾਡੀ ਰਾਖੀ ਕਰੇਗਾ।

13ਵੇਖੋ, ਮੇਰਾ ਸੇਵਕ ਸਮਝਦਾਰੀ ਨਾਲ ਕੰਮ ਕਰੇਗਾ; ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।

14ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਸ ਦਾ ਰੂਪ ਵੀ ਆਦਮ ਵੰਸ਼ੀਆਂ ਵਰਗਾ ਨਹੀਂ ਸੀ।

15ਇਸ ਤਰ੍ਹਾਂ ਉਹ ਬਹੁਤ ਸਾਰੀਆਂ ਕੌਮਾਂ ਉੱਤੇ ਛਿੜਕੇਗਾ। ਅਤੇ ਰਾਜੇ ਉਸ ਦੇ ਕਾਰਨ ਆਪਣੇ ਮੂੰਹ ਬੰਦ ਕਰ ਲੈਣਗੇ। ਕਿਉਂਕਿ ਜੋ ਉਨ੍ਹਾਂ ਨੂੰ ਨਹੀਂ ਦੱਸਿਆ ਗਿਆ, ਉਹ ਵੇਖਣਗੇ, ਅਤੇ ਜੋ ਉਨ੍ਹਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.