ਯਸ਼ਾਯਾਹ 52

ਇਸ ਤਰ੍ਹਾਂ ਉਹ ਬਹੁਤ ਸਾਰੀਆਂ ਕੌਮਾਂ ਉੱਤੇ ਛਿੜਕੇਗਾ। ਅਤੇ ਰਾਜੇ ਉਸ ਦੇ ਕਾਰਨ ਆਪਣੇ ਮੂੰਹ ਬੰਦ ਕਰ ਲੈਣਗੇ। ਕਿਉਂਕਿ ਜੋ ਉਨ੍ਹਾਂ ਨੂੰ ਨਹੀਂ ਦੱਸਿਆ ਗਿਆ, ਉਹ ਵੇਖਣਗੇ, ਅਤੇ ਜੋ ਉਨ੍ਹਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।

Isaiah 52:15 (UKJV) So shall he sprinkle many nations; the kings shall shut their mouths at him: for that which had not been told them shall they see; and that which they had not heard shall they consider.

13ਵੇਖੋ, ਮੇਰਾ ਸੇਵਕ ਸਮਝਦਾਰੀ ਨਾਲ ਕੰਮ ਕਰੇਗਾ; ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।

14ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਸ ਦਾ ਰੂਪ ਵੀ ਆਦਮ ਵੰਸ਼ੀਆਂ ਵਰਗਾ ਨਹੀਂ ਸੀ।

15ਇਸ ਤਰ੍ਹਾਂ ਉਹ ਬਹੁਤ ਸਾਰੀਆਂ ਕੌਮਾਂ ਉੱਤੇ ਛਿੜਕੇਗਾ। ਅਤੇ ਰਾਜੇ ਉਸ ਦੇ ਕਾਰਨ ਆਪਣੇ ਮੂੰਹ ਬੰਦ ਕਰ ਲੈਣਗੇ। ਕਿਉਂਕਿ ਜੋ ਉਨ੍ਹਾਂ ਨੂੰ ਨਹੀਂ ਦੱਸਿਆ ਗਿਆ, ਉਹ ਵੇਖਣਗੇ, ਅਤੇ ਜੋ ਉਨ੍ਹਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.