ਯਸ਼ਾਯਾਹ 52

ਹੇ ਯੇਰੂਸ਼ਲੇਮ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ!

Isaiah 52:2 (UKJV) Shake yourself from the dust; arise, and sit down, O Jerusalem: loose yourself from the bands of your neck, O captive daughter of Zion.

1ਜਾਗ, ਜਾਗ, ਹੇ ਸੀਯੋਨ, ਆਪਣੀ ਤਾਕਤ ਪਹਿਨ ਲੈ! ਆਪਣੇ ਸ਼ੋਭਾ ਦੇ ਬਸਤਰ ਪਹਿਨੋ, ਯੇਰੂਸ਼ਲੇਮ, ਪਵਿੱਤਰ ਸ਼ਹਿਰ। ਅਸੁੰਨਤ ਅਤੇ ਅਸ਼ੁੱਧ ਤੁਹਾਡੇ ਵਿੱਚ ਫੇਰ ਪ੍ਰਵੇਸ਼ ਨਹੀਂ ਕਰੇਗਾ।

2ਹੇ ਯੇਰੂਸ਼ਲੇਮ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ!

3ਕਿਉਂਕਿ ਯਾਹਵੇਹ ਇਹ ਆਖਦਾ ਹੈ: “ਤੁਸੀਂ ਬਿਨਾਂ ਕਿਸੇ ਕੀਮਤ ਦੇ ਵੇਚੇ ਗਏ ਸੀ, ਅਤੇ ਬਿਨਾਂ ਪੈਸੇ ਦੇ ਤੁਹਾਨੂੰ ਛੁਡਾਇਆ ਜਾਵੇਗਾ।”

4ਕਿਉਂ ਜੋ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ: “ਪਹਿਲਾਂ ਤਾਂ ਮੇਰੇ ਲੋਕ ਰਹਿਣ ਲਈ ਮਿਸਰ ਨੂੰ ਗਏ; ਹਾਲ ਹੀ ਵਿੱਚ, ਅੱਸ਼ੂਰ ਨੇ ਉਨ੍ਹਾਂ ਉੱਤੇ ਜ਼ੁਲਮ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.