ਯਸ਼ਾਯਾਹ 53

ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ ਅਤੇ ਯਾਹਵੇਹ ਦੀ ਸ਼ਕਤੀ ਕਿਸ ਉੱਤੇ ਪ੍ਰਗਟ ਹੋਈ ਹੈ?

Isaiah 53:1 (UKJV) Who has believed our report? and to whom is the arm of the LORD revealed?

1ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ ਅਤੇ ਯਾਹਵੇਹ ਦੀ ਸ਼ਕਤੀ ਕਿਸ ਉੱਤੇ ਪ੍ਰਗਟ ਹੋਈ ਹੈ?

2ਉਹ ਉਸ ਦੇ ਸਾਹਮਣੇ ਇੱਕ ਕੋਮਲ ਕਣ ਵਾਂਗ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ। ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਉਸ ਦੇ ਰੂਪ ਵਿੱਚ ਕੁਝ ਵੀ ਨਹੀਂ ਸੀ ਜੋ ਅਸੀਂ ਉਸ ਦੀ ਇੱਛਾ ਕਰੀਏ।

3ਉਹ ਮਨੁੱਖਾਂ ਦੁਆਰਾ ਤੁੱਛ ਜਾਣਿਆ ਅਤੇ ਰੱਦਿਆ ਗਿਆ, ਇੱਕ ਮਨੁੱਖ, ਦੁੱਖ ਅਤੇ ਦਰਦ ਤੋਂ ਜਾਣੂ ਸੀ। ਉਸ ਵਰਗਾ ਜਿਸ ਤੋਂ ਲੋਕ ਆਪਣਾ ਮੂੰਹ ਲੁਕਾਉਂਦੇ ਹਨ ਉਹ ਤੁੱਛ ਜਾਣਿਆ ਜਾਂਦਾ ਸੀ, ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.