ਯਸ਼ਾਯਾਹ 53

ਤਾਂ ਵੀ ਯਾਹਵੇਹ ਨੂੰ ਇਹ ਚੰਗਾ ਲੱਗਾ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ, ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੇ ਉੱਤਰਾਧਿਕਾਰੀਆਂ ਨੂੰ ਵੇਖਣ ਦੇ ਯੋਗ ਹੋਣਗੇ ਅਤੇ ਉਹ ਲੰਮੀ ਉਮਰ ਭੋਗਣਗੇ, ਅਤੇ ਯਾਹਵੇਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।

Isaiah 53:10 (UKJV) Yet it pleased the LORD to bruise him; he has put him to grief: when you shall make his soul an offering for sin, he shall see his seed, he shall prolong his days, and the pleasure of the LORD shall prosper in his hand.

8ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਸ ਨੂੰ ਫੜ੍ਹ ਲਿਆ ਗਿਆ; ਫਿਰ ਵੀ ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ? ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ ਸੀ; ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਸਜ਼ਾ ਦਿੱਤੀ ਗਈ ਸੀ।

9ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਸੀ, ਤਾਂ ਵੀ ਉਹ ਦੀ ਮੌਤ ਵੇਲੇ ਉਹ ਇੱਕ ਅਮੀਰ ਆਦਮੀ ਦੇ ਨਾਲ ਸੀ, ਭਾਵੇਂ ਉਸ ਨੇ ਕਦੇ ਕੋਈ ਜ਼ੁਲਮ ਨਹੀਂ ਕੀਤਾ, ਅਤੇ ਉਸ ਦੇ ਮੂੰਹ ਵਿੱਚ ਕੋਈ ਛਲ ਨਹੀਂ ਸੀ।

10ਤਾਂ ਵੀ ਯਾਹਵੇਹ ਨੂੰ ਇਹ ਚੰਗਾ ਲੱਗਾ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ, ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੇ ਉੱਤਰਾਧਿਕਾਰੀਆਂ ਨੂੰ ਵੇਖਣ ਦੇ ਯੋਗ ਹੋਣਗੇ ਅਤੇ ਉਹ ਲੰਮੀ ਉਮਰ ਭੋਗਣਗੇ, ਅਤੇ ਯਾਹਵੇਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।

11ਅਤੇ ਆਪਣੀਆਂ ਜਾਨਾਂ ਲਈ ਦੁੱਖ ਝੱਲਣ ਤੋਂ ਬਾਅਦ, ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ; ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।

12ਇਸ ਲਈ ਮੈਂ ਉਸ ਨੂੰ ਵੱਡੇ ਲੋਕਾਂ ਵਿੱਚ ਹਿੱਸਾ ਦਿਆਂਗਾ, ਅਤੇ ਉਹ ਲੁੱਟਿਆ ਹੋਇਆ ਸਮਾਨ ਵੱਡਿਆਂ ਲੋਕਾਂ ਵਿੱਚ ਵੰਡ ਦੇਵੇਗਾ, ਉਸ ਨੇ ਆਪਣੀ ਜਾਨ ਮੌਤ ਲਈ ਦੇ ਦਿੱਤੀ, ਅਤੇ ਉਹ ਅਪਰਾਧੀਆਂ ਨਾਲ ਗਿਣਿਆ ਗਿਆ, ਤਾਂ ਵੀ ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਬੇਨਤੀ ਕੀਤੀ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.