ਯਸ਼ਾਯਾਹ 53

ਉਹ ਉਸ ਦੇ ਸਾਹਮਣੇ ਇੱਕ ਕੋਮਲ ਕਣ ਵਾਂਗ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ। ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਉਸ ਦੇ ਰੂਪ ਵਿੱਚ ਕੁਝ ਵੀ ਨਹੀਂ ਸੀ ਜੋ ਅਸੀਂ ਉਸ ਦੀ ਇੱਛਾ ਕਰੀਏ।

Isaiah 53:2 (UKJV) For he shall grow up before him as a tender plant, and as a root out of a dry ground: he has no form nor loveliness; and when we shall see him, there is no beauty that we should desire him.

1ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ ਅਤੇ ਯਾਹਵੇਹ ਦੀ ਸ਼ਕਤੀ ਕਿਸ ਉੱਤੇ ਪ੍ਰਗਟ ਹੋਈ ਹੈ?

2ਉਹ ਉਸ ਦੇ ਸਾਹਮਣੇ ਇੱਕ ਕੋਮਲ ਕਣ ਵਾਂਗ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ। ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਉਸ ਦੇ ਰੂਪ ਵਿੱਚ ਕੁਝ ਵੀ ਨਹੀਂ ਸੀ ਜੋ ਅਸੀਂ ਉਸ ਦੀ ਇੱਛਾ ਕਰੀਏ।

3ਉਹ ਮਨੁੱਖਾਂ ਦੁਆਰਾ ਤੁੱਛ ਜਾਣਿਆ ਅਤੇ ਰੱਦਿਆ ਗਿਆ, ਇੱਕ ਮਨੁੱਖ, ਦੁੱਖ ਅਤੇ ਦਰਦ ਤੋਂ ਜਾਣੂ ਸੀ। ਉਸ ਵਰਗਾ ਜਿਸ ਤੋਂ ਲੋਕ ਆਪਣਾ ਮੂੰਹ ਲੁਕਾਉਂਦੇ ਹਨ ਉਹ ਤੁੱਛ ਜਾਣਿਆ ਜਾਂਦਾ ਸੀ, ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

4ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ਵਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.