ਯਸ਼ਾਯਾਹ 53

ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ਵਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।

Isaiah 53:4 (UKJV) Surely he has borne our sicknesses, and carried our pains: yet we did esteem him stricken, smitten of God, and afflicted.

2ਉਹ ਉਸ ਦੇ ਸਾਹਮਣੇ ਇੱਕ ਕੋਮਲ ਕਣ ਵਾਂਗ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ। ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਉਸ ਦੇ ਰੂਪ ਵਿੱਚ ਕੁਝ ਵੀ ਨਹੀਂ ਸੀ ਜੋ ਅਸੀਂ ਉਸ ਦੀ ਇੱਛਾ ਕਰੀਏ।

3ਉਹ ਮਨੁੱਖਾਂ ਦੁਆਰਾ ਤੁੱਛ ਜਾਣਿਆ ਅਤੇ ਰੱਦਿਆ ਗਿਆ, ਇੱਕ ਮਨੁੱਖ, ਦੁੱਖ ਅਤੇ ਦਰਦ ਤੋਂ ਜਾਣੂ ਸੀ। ਉਸ ਵਰਗਾ ਜਿਸ ਤੋਂ ਲੋਕ ਆਪਣਾ ਮੂੰਹ ਲੁਕਾਉਂਦੇ ਹਨ ਉਹ ਤੁੱਛ ਜਾਣਿਆ ਜਾਂਦਾ ਸੀ, ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

4ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ਵਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।

5ਪਰ ਉਹ ਸਾਡੇ ਅਪਰਾਧਾਂ ਦੇ ਕਾਰਨ ਘਾਇਲ ਕੀਤਾ ਗਿਆ, ਉਹ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ; ਸਾਡੀ ਸ਼ਾਂਤੀ ਲਈ, ਉਸ ਉੱਤੇ ਸਜ਼ਾ ਲਾਗੂ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਚੰਗੇ ਹੋਏ ਹਾਂ।

6ਅਸੀਂ ਸਾਰੇ ਭੇਡਾਂ ਵਾਂਗ ਭਟਕ ਗਏ ਸੀ, ਸਾਡੇ ਵਿੱਚੋਂ ਹਰ ਇੱਕ ਆਪਣੇ-ਆਪਣੇ ਰਾਹ ਨੂੰ ਮੁੜਿਆ ਸੀ। ਅਤੇ ਯਾਹਵੇਹ ਨੇ ਸਾਡੇ ਸਾਰਿਆਂ ਦੀ ਬਦੀ ਉਸ ਉੱਤੇ ਲੱਦ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.