ਯਸ਼ਾਯਾਹ 53

ਪਰ ਉਹ ਸਾਡੇ ਅਪਰਾਧਾਂ ਦੇ ਕਾਰਨ ਘਾਇਲ ਕੀਤਾ ਗਿਆ, ਉਹ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ; ਸਾਡੀ ਸ਼ਾਂਤੀ ਲਈ, ਉਸ ਉੱਤੇ ਸਜ਼ਾ ਲਾਗੂ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਚੰਗੇ ਹੋਏ ਹਾਂ।

Isaiah 53:5 (UKJV) But he was wounded for our transgressions, he was bruised for our iniquities: the chastisement of our peace was upon him; and with his stripes we are healed.

3ਉਹ ਮਨੁੱਖਾਂ ਦੁਆਰਾ ਤੁੱਛ ਜਾਣਿਆ ਅਤੇ ਰੱਦਿਆ ਗਿਆ, ਇੱਕ ਮਨੁੱਖ, ਦੁੱਖ ਅਤੇ ਦਰਦ ਤੋਂ ਜਾਣੂ ਸੀ। ਉਸ ਵਰਗਾ ਜਿਸ ਤੋਂ ਲੋਕ ਆਪਣਾ ਮੂੰਹ ਲੁਕਾਉਂਦੇ ਹਨ ਉਹ ਤੁੱਛ ਜਾਣਿਆ ਜਾਂਦਾ ਸੀ, ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

4ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ਵਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।

5ਪਰ ਉਹ ਸਾਡੇ ਅਪਰਾਧਾਂ ਦੇ ਕਾਰਨ ਘਾਇਲ ਕੀਤਾ ਗਿਆ, ਉਹ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ; ਸਾਡੀ ਸ਼ਾਂਤੀ ਲਈ, ਉਸ ਉੱਤੇ ਸਜ਼ਾ ਲਾਗੂ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਚੰਗੇ ਹੋਏ ਹਾਂ।

6ਅਸੀਂ ਸਾਰੇ ਭੇਡਾਂ ਵਾਂਗ ਭਟਕ ਗਏ ਸੀ, ਸਾਡੇ ਵਿੱਚੋਂ ਹਰ ਇੱਕ ਆਪਣੇ-ਆਪਣੇ ਰਾਹ ਨੂੰ ਮੁੜਿਆ ਸੀ। ਅਤੇ ਯਾਹਵੇਹ ਨੇ ਸਾਡੇ ਸਾਰਿਆਂ ਦੀ ਬਦੀ ਉਸ ਉੱਤੇ ਲੱਦ ਦਿੱਤੀ।

7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ, ਉਸ ਲੇਲੇ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਇੱਕ ਭੇਡ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦੀ ਹੈ, ਉਸੇ ਤਰ੍ਹਾਂ ਹੀ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.