ਯਸ਼ਾਯਾਹ 53

ਅਸੀਂ ਸਾਰੇ ਭੇਡਾਂ ਵਾਂਗ ਭਟਕ ਗਏ ਸੀ, ਸਾਡੇ ਵਿੱਚੋਂ ਹਰ ਇੱਕ ਆਪਣੇ-ਆਪਣੇ ਰਾਹ ਨੂੰ ਮੁੜਿਆ ਸੀ। ਅਤੇ ਯਾਹਵੇਹ ਨੇ ਸਾਡੇ ਸਾਰਿਆਂ ਦੀ ਬਦੀ ਉਸ ਉੱਤੇ ਲੱਦ ਦਿੱਤੀ।

Isaiah 53:6 (UKJV) All we like sheep have gone astray; we have turned every one to his own way; and the LORD has laid on him the iniquity of us all.

4ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ਵਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।

5ਪਰ ਉਹ ਸਾਡੇ ਅਪਰਾਧਾਂ ਦੇ ਕਾਰਨ ਘਾਇਲ ਕੀਤਾ ਗਿਆ, ਉਹ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ; ਸਾਡੀ ਸ਼ਾਂਤੀ ਲਈ, ਉਸ ਉੱਤੇ ਸਜ਼ਾ ਲਾਗੂ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਚੰਗੇ ਹੋਏ ਹਾਂ।

6ਅਸੀਂ ਸਾਰੇ ਭੇਡਾਂ ਵਾਂਗ ਭਟਕ ਗਏ ਸੀ, ਸਾਡੇ ਵਿੱਚੋਂ ਹਰ ਇੱਕ ਆਪਣੇ-ਆਪਣੇ ਰਾਹ ਨੂੰ ਮੁੜਿਆ ਸੀ। ਅਤੇ ਯਾਹਵੇਹ ਨੇ ਸਾਡੇ ਸਾਰਿਆਂ ਦੀ ਬਦੀ ਉਸ ਉੱਤੇ ਲੱਦ ਦਿੱਤੀ।

7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ, ਉਸ ਲੇਲੇ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਇੱਕ ਭੇਡ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦੀ ਹੈ, ਉਸੇ ਤਰ੍ਹਾਂ ਹੀ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।

8ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਸ ਨੂੰ ਫੜ੍ਹ ਲਿਆ ਗਿਆ; ਫਿਰ ਵੀ ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ? ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ ਸੀ; ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਸਜ਼ਾ ਦਿੱਤੀ ਗਈ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.