ਯਸ਼ਾਯਾਹ 53

ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ, ਉਸ ਲੇਲੇ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਇੱਕ ਭੇਡ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦੀ ਹੈ, ਉਸੇ ਤਰ੍ਹਾਂ ਹੀ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।

Isaiah 53:7 (UKJV) He was oppressed, and he was afflicted, yet he opened not his mouth: he is brought as a lamb to the slaughter, and as a sheep before her shearers is dumb, so he opens not his mouth.

5ਪਰ ਉਹ ਸਾਡੇ ਅਪਰਾਧਾਂ ਦੇ ਕਾਰਨ ਘਾਇਲ ਕੀਤਾ ਗਿਆ, ਉਹ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ; ਸਾਡੀ ਸ਼ਾਂਤੀ ਲਈ, ਉਸ ਉੱਤੇ ਸਜ਼ਾ ਲਾਗੂ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਚੰਗੇ ਹੋਏ ਹਾਂ।

6ਅਸੀਂ ਸਾਰੇ ਭੇਡਾਂ ਵਾਂਗ ਭਟਕ ਗਏ ਸੀ, ਸਾਡੇ ਵਿੱਚੋਂ ਹਰ ਇੱਕ ਆਪਣੇ-ਆਪਣੇ ਰਾਹ ਨੂੰ ਮੁੜਿਆ ਸੀ। ਅਤੇ ਯਾਹਵੇਹ ਨੇ ਸਾਡੇ ਸਾਰਿਆਂ ਦੀ ਬਦੀ ਉਸ ਉੱਤੇ ਲੱਦ ਦਿੱਤੀ।

7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ, ਉਸ ਲੇਲੇ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਇੱਕ ਭੇਡ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦੀ ਹੈ, ਉਸੇ ਤਰ੍ਹਾਂ ਹੀ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।

8ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਸ ਨੂੰ ਫੜ੍ਹ ਲਿਆ ਗਿਆ; ਫਿਰ ਵੀ ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ? ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ ਸੀ; ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਸਜ਼ਾ ਦਿੱਤੀ ਗਈ ਸੀ।

9ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਸੀ, ਤਾਂ ਵੀ ਉਹ ਦੀ ਮੌਤ ਵੇਲੇ ਉਹ ਇੱਕ ਅਮੀਰ ਆਦਮੀ ਦੇ ਨਾਲ ਸੀ, ਭਾਵੇਂ ਉਸ ਨੇ ਕਦੇ ਕੋਈ ਜ਼ੁਲਮ ਨਹੀਂ ਕੀਤਾ, ਅਤੇ ਉਸ ਦੇ ਮੂੰਹ ਵਿੱਚ ਕੋਈ ਛਲ ਨਹੀਂ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.