ਯਸ਼ਾਯਾਹ 53

ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਸ ਨੂੰ ਫੜ੍ਹ ਲਿਆ ਗਿਆ; ਫਿਰ ਵੀ ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ? ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ ਸੀ; ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਸਜ਼ਾ ਦਿੱਤੀ ਗਈ ਸੀ।

Isaiah 53:8 (UKJV) He was taken from prison and from judgment: and who shall declare his generation? for he was cut off out of the land of the living: for the transgression of my people was he stricken.

6ਅਸੀਂ ਸਾਰੇ ਭੇਡਾਂ ਵਾਂਗ ਭਟਕ ਗਏ ਸੀ, ਸਾਡੇ ਵਿੱਚੋਂ ਹਰ ਇੱਕ ਆਪਣੇ-ਆਪਣੇ ਰਾਹ ਨੂੰ ਮੁੜਿਆ ਸੀ। ਅਤੇ ਯਾਹਵੇਹ ਨੇ ਸਾਡੇ ਸਾਰਿਆਂ ਦੀ ਬਦੀ ਉਸ ਉੱਤੇ ਲੱਦ ਦਿੱਤੀ।

7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ, ਉਸ ਲੇਲੇ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਇੱਕ ਭੇਡ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦੀ ਹੈ, ਉਸੇ ਤਰ੍ਹਾਂ ਹੀ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।

8ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਸ ਨੂੰ ਫੜ੍ਹ ਲਿਆ ਗਿਆ; ਫਿਰ ਵੀ ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ? ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ ਸੀ; ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਸਜ਼ਾ ਦਿੱਤੀ ਗਈ ਸੀ।

9ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਸੀ, ਤਾਂ ਵੀ ਉਹ ਦੀ ਮੌਤ ਵੇਲੇ ਉਹ ਇੱਕ ਅਮੀਰ ਆਦਮੀ ਦੇ ਨਾਲ ਸੀ, ਭਾਵੇਂ ਉਸ ਨੇ ਕਦੇ ਕੋਈ ਜ਼ੁਲਮ ਨਹੀਂ ਕੀਤਾ, ਅਤੇ ਉਸ ਦੇ ਮੂੰਹ ਵਿੱਚ ਕੋਈ ਛਲ ਨਹੀਂ ਸੀ।

10ਤਾਂ ਵੀ ਯਾਹਵੇਹ ਨੂੰ ਇਹ ਚੰਗਾ ਲੱਗਾ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ, ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੇ ਉੱਤਰਾਧਿਕਾਰੀਆਂ ਨੂੰ ਵੇਖਣ ਦੇ ਯੋਗ ਹੋਣਗੇ ਅਤੇ ਉਹ ਲੰਮੀ ਉਮਰ ਭੋਗਣਗੇ, ਅਤੇ ਯਾਹਵੇਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.