7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ, ਉਸ ਲੇਲੇ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਇੱਕ ਭੇਡ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦੀ ਹੈ, ਉਸੇ ਤਰ੍ਹਾਂ ਹੀ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
8ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਸ ਨੂੰ ਫੜ੍ਹ ਲਿਆ ਗਿਆ; ਫਿਰ ਵੀ ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ? ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ ਸੀ; ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਸਜ਼ਾ ਦਿੱਤੀ ਗਈ ਸੀ।
9ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਸੀ, ਤਾਂ ਵੀ ਉਹ ਦੀ ਮੌਤ ਵੇਲੇ ਉਹ ਇੱਕ ਅਮੀਰ ਆਦਮੀ ਦੇ ਨਾਲ ਸੀ, ਭਾਵੇਂ ਉਸ ਨੇ ਕਦੇ ਕੋਈ ਜ਼ੁਲਮ ਨਹੀਂ ਕੀਤਾ, ਅਤੇ ਉਸ ਦੇ ਮੂੰਹ ਵਿੱਚ ਕੋਈ ਛਲ ਨਹੀਂ ਸੀ।
10ਤਾਂ ਵੀ ਯਾਹਵੇਹ ਨੂੰ ਇਹ ਚੰਗਾ ਲੱਗਾ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ, ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੇ ਉੱਤਰਾਧਿਕਾਰੀਆਂ ਨੂੰ ਵੇਖਣ ਦੇ ਯੋਗ ਹੋਣਗੇ ਅਤੇ ਉਹ ਲੰਮੀ ਉਮਰ ਭੋਗਣਗੇ, ਅਤੇ ਯਾਹਵੇਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।
11ਅਤੇ ਆਪਣੀਆਂ ਜਾਨਾਂ ਲਈ ਦੁੱਖ ਝੱਲਣ ਤੋਂ ਬਾਅਦ, ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ; ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।