ਯਸ਼ਾਯਾਹ 54

“ਹੇ ਬਾਂਝ ਔਰਤ, ਤੂੰ ਜਿਸ ਨੇ ਕਦੇ ਬੱਚਾ ਨਹੀਂ ਜਣਿਆ, ਜੈਕਾਰਾ ਗਜਾ! ਖੁਸ਼ੀ ਨਾਲ ਖੁੱਲ੍ਹ ਕੇ ਗਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ,” ਯਾਹਵੇਹ ਦਾ ਬਚਨ ਹੈ।

Isaiah 54:1 (UKJV) Sing, O barren, you that did not bear; break forth into singing, and cry aloud, you that did not travail with child: for more are the children of the desolate than the children of the married wife, says the LORD.

1“ਹੇ ਬਾਂਝ ਔਰਤ, ਤੂੰ ਜਿਸ ਨੇ ਕਦੇ ਬੱਚਾ ਨਹੀਂ ਜਣਿਆ, ਜੈਕਾਰਾ ਗਜਾ! ਖੁਸ਼ੀ ਨਾਲ ਖੁੱਲ੍ਹ ਕੇ ਗਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ,” ਯਾਹਵੇਹ ਦਾ ਬਚਨ ਹੈ।

2ਆਪਣੇ ਤੰਬੂ ਦੇ ਥਾਂ ਨੂੰ ਚੌੜਾ ਕਰ, ਉਹ ਆਪਣੇ ਵਾਸਾਂ ਦੇ ਪੜਦੇ ਤਾਣਨ, ਤੂੰ ਸਰਫਾ ਨਾ ਕਰ, ਆਪਣੀਆਂ ਰੱਸੀਆਂ ਲੰਮੀਆਂ ਤੇ ਆਪਣਿਆਂ ਕੀਲਿਆਂ ਨੂੰ ਤਕੜਾ ਕਰ।

3ਕਿਉਂਕਿ ਹੁਣ ਤੁਸੀਂ ਸੱਜੇ ਅਤੇ ਖੱਬੇ ਦੋਹਾਂ ਨੂੰ ਫੈਲਾਓਗੇ; ਤੁਹਾਡੇ ਉੱਤਰਾਧਿਕਾਰੀ ਬਹੁਤ ਸਾਰੇ ਦੇਸ਼ਾਂ ਉੱਤੇ ਰਾਜ ਕਰਨਗੇ ਅਤੇ ਤਬਾਹ ਹੋਏ ਸ਼ਹਿਰਾਂ ਨੂੰ ਦੁਬਾਰਾ ਬਣਾਉਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.