8ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ਉਹ ਜਿਹੜਾ ਇਸਰਾਏਲ ਦੇ ਗ਼ੁਲਾਮਾਂ ਨੂੰ ਇਕੱਠਾ ਕਰਦਾ ਹੈ: “ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।”
9ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ! ਖਾਣ ਲਈ ਆ ਜਾਓ!
10ਇਸਰਾਏਲ ਦੇ ਪਹਿਰੇਦਾਰ ਅੰਨ੍ਹੇ ਹਨ, ਉਨ੍ਹਾਂ ਸਾਰਿਆਂ ਵਿੱਚ ਗਿਆਨ ਦੀ ਕਮੀ ਹੈ। ਉਹ ਸਾਰੇ ਗੂੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ। ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।
11ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।
12ਉਹ ਸਾਰੇ ਆਖਦੇ ਹਨ, “ਆਓ, ਅਸੀਂ ਦਾਖ਼ਰਸ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।”