ਯਸ਼ਾਯਾਹ 56

ਮੈਂ ਇਨ੍ਹਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਪ੍ਰਾਰਥਨਾ ਦੇ ਘਰ ਵਿੱਚ ਅਨੰਦ ਦਿਆਂਗਾ। ਉਨ੍ਹਾਂ ਦੀਆਂ ਹੋਮ ਦੀਆਂ ਭੇਟਾਂ ਅਤੇ ਬਲੀਆਂ ਮੇਰੀ ਜਗਵੇਦੀ ਉੱਤੇ ਸਵੀਕਾਰ ਕੀਤੀਆਂ ਜਾਣਗੀਆਂ। ਅਤੇ ਮੇਰਾ ਘਰ ਸਾਰੀਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ।”

Isaiah 56:7 (UKJV) Even them will I bring to my holy mountain, and make them joyful in my house of prayer: their burnt offerings and their sacrifices shall be accepted upon mine altar; for mine house shall be called an house of prayer for all people.

5ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੈ। ਮੈਂ ਉਨ੍ਹਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ ਜੋ ਸਦਾ ਕਾਇਮ ਰਹੇਗਾ।

6ਅਤੇ ਉਹ ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਾਹਵੇਹ ਨਾਲ ਬੰਨਿਆ ਹੈ, ਕਿ ਉਹ ਉਸ ਦੀ ਸੇਵਾ ਕਰਨ, ਯਾਹਵੇਹ ਦੇ ਨਾਮ ਨੂੰ ਪਿਆਰ ਕਰਨ, ਅਤੇ ਉਸ ਦੇ ਸੇਵਕ ਹੋਣ, ਯਾਹਵੇਹ ਦੇ ਨਾਮ ਨੂੰ ਪਿਆਰ ਕਰਨਾ, ਅਤੇ ਉਸ ਦੇ ਸੇਵਕ ਬਣਨਾ, ਉਹ ਸਾਰੇ ਜੋ ਸਬਤ ਨੂੰ ਅਪਵਿੱਤਰ ਕੀਤੇ ਬਿਨਾਂ ਮੰਨਦੇ ਹਨ ਅਤੇ ਜੋ ਮੇਰੇ ਨੇਮ ਨੂੰ ਫੜੀ ਰੱਖਦੇ ਹਨ,

7ਮੈਂ ਇਨ੍ਹਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਪ੍ਰਾਰਥਨਾ ਦੇ ਘਰ ਵਿੱਚ ਅਨੰਦ ਦਿਆਂਗਾ। ਉਨ੍ਹਾਂ ਦੀਆਂ ਹੋਮ ਦੀਆਂ ਭੇਟਾਂ ਅਤੇ ਬਲੀਆਂ ਮੇਰੀ ਜਗਵੇਦੀ ਉੱਤੇ ਸਵੀਕਾਰ ਕੀਤੀਆਂ ਜਾਣਗੀਆਂ। ਅਤੇ ਮੇਰਾ ਘਰ ਸਾਰੀਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ।”

8ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ਉਹ ਜਿਹੜਾ ਇਸਰਾਏਲ ਦੇ ਗ਼ੁਲਾਮਾਂ ਨੂੰ ਇਕੱਠਾ ਕਰਦਾ ਹੈ: “ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।”

9ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ! ਖਾਣ ਲਈ ਆ ਜਾਓ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.