ਯਸ਼ਾਯਾਹ 56

ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ਉਹ ਜਿਹੜਾ ਇਸਰਾਏਲ ਦੇ ਗ਼ੁਲਾਮਾਂ ਨੂੰ ਇਕੱਠਾ ਕਰਦਾ ਹੈ: “ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।”

Isaiah 56:8 (UKJV) The Lord GOD, which gathers the outcasts of Israel says, Yet will I gather others to him, beside those that are gathered unto him.

6ਅਤੇ ਉਹ ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਾਹਵੇਹ ਨਾਲ ਬੰਨਿਆ ਹੈ, ਕਿ ਉਹ ਉਸ ਦੀ ਸੇਵਾ ਕਰਨ, ਯਾਹਵੇਹ ਦੇ ਨਾਮ ਨੂੰ ਪਿਆਰ ਕਰਨ, ਅਤੇ ਉਸ ਦੇ ਸੇਵਕ ਹੋਣ, ਯਾਹਵੇਹ ਦੇ ਨਾਮ ਨੂੰ ਪਿਆਰ ਕਰਨਾ, ਅਤੇ ਉਸ ਦੇ ਸੇਵਕ ਬਣਨਾ, ਉਹ ਸਾਰੇ ਜੋ ਸਬਤ ਨੂੰ ਅਪਵਿੱਤਰ ਕੀਤੇ ਬਿਨਾਂ ਮੰਨਦੇ ਹਨ ਅਤੇ ਜੋ ਮੇਰੇ ਨੇਮ ਨੂੰ ਫੜੀ ਰੱਖਦੇ ਹਨ,

7ਮੈਂ ਇਨ੍ਹਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਪ੍ਰਾਰਥਨਾ ਦੇ ਘਰ ਵਿੱਚ ਅਨੰਦ ਦਿਆਂਗਾ। ਉਨ੍ਹਾਂ ਦੀਆਂ ਹੋਮ ਦੀਆਂ ਭੇਟਾਂ ਅਤੇ ਬਲੀਆਂ ਮੇਰੀ ਜਗਵੇਦੀ ਉੱਤੇ ਸਵੀਕਾਰ ਕੀਤੀਆਂ ਜਾਣਗੀਆਂ। ਅਤੇ ਮੇਰਾ ਘਰ ਸਾਰੀਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ।”

8ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ਉਹ ਜਿਹੜਾ ਇਸਰਾਏਲ ਦੇ ਗ਼ੁਲਾਮਾਂ ਨੂੰ ਇਕੱਠਾ ਕਰਦਾ ਹੈ: “ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।”

9ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ! ਖਾਣ ਲਈ ਆ ਜਾਓ!

10ਇਸਰਾਏਲ ਦੇ ਪਹਿਰੇਦਾਰ ਅੰਨ੍ਹੇ ਹਨ, ਉਨ੍ਹਾਂ ਸਾਰਿਆਂ ਵਿੱਚ ਗਿਆਨ ਦੀ ਕਮੀ ਹੈ। ਉਹ ਸਾਰੇ ਗੂੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ। ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.