7ਮੈਂ ਇਨ੍ਹਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਪ੍ਰਾਰਥਨਾ ਦੇ ਘਰ ਵਿੱਚ ਅਨੰਦ ਦਿਆਂਗਾ। ਉਨ੍ਹਾਂ ਦੀਆਂ ਹੋਮ ਦੀਆਂ ਭੇਟਾਂ ਅਤੇ ਬਲੀਆਂ ਮੇਰੀ ਜਗਵੇਦੀ ਉੱਤੇ ਸਵੀਕਾਰ ਕੀਤੀਆਂ ਜਾਣਗੀਆਂ। ਅਤੇ ਮੇਰਾ ਘਰ ਸਾਰੀਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ।”
8ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ਉਹ ਜਿਹੜਾ ਇਸਰਾਏਲ ਦੇ ਗ਼ੁਲਾਮਾਂ ਨੂੰ ਇਕੱਠਾ ਕਰਦਾ ਹੈ: “ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।”
9ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ! ਖਾਣ ਲਈ ਆ ਜਾਓ!
10ਇਸਰਾਏਲ ਦੇ ਪਹਿਰੇਦਾਰ ਅੰਨ੍ਹੇ ਹਨ, ਉਨ੍ਹਾਂ ਸਾਰਿਆਂ ਵਿੱਚ ਗਿਆਨ ਦੀ ਕਮੀ ਹੈ। ਉਹ ਸਾਰੇ ਗੂੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ। ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।
11ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।