5ਕੀ ਇਹ ਉਹੋ ਜਿਹਾ ਵਰਤ ਹੈ ਜੋ ਮੈਂ ਚੁਣਿਆ ਹੈ, ਸਿਰਫ ਇੱਕ ਦਿਨ ਜਿਸ ਵਿੱਚ ਮਨੁੱਖ ਆਪਣੇ ਆਪ ਨੂੰ ਨਿਮਰ ਕਰੇ? ਕੀ ਇਹ ਸਿਰਫ ਕਾਨੇ ਵਾਂਗ ਸਿਰ ਝੁਕਾਉਣ ਲਈ ਅਤੇ ਤੱਪੜ ਅਤੇ ਸੁਆਹ ਵਿੱਚ ਲੇਟਣ ਲਈ ਹੈ? ਕੀ ਇਸ ਨੂੰ ਤੁਸੀਂ ਵਰਤ ਕਹਿੰਦੇ ਹੋ, ਇੱਕ ਦਿਨ ਯਾਹਵੇਹ ਨੂੰ ਪ੍ਰਵਾਨ ਹੈ?
6“ਕੀ ਇਹ ਉਹ ਵਰਤ ਨਹੀਂ ਹੈ ਜੋ ਮੈਂ ਚੁਣਿਆ ਹੈ: ਬੇਇਨਸਾਫ਼ੀ ਦੀਆਂ ਜੰਜ਼ੀਰਾਂ ਨੂੰ ਖੋਲ੍ਹੋ ਅਤੇ ਜੂਲੇ ਦੀਆਂ ਰੱਸੀਆਂ ਨੂੰ ਖੋਲ੍ਹਣਾ, ਬੰਧਨਾਂ ਨੂੰ ਅਜ਼ਾਦ ਕਰਨ ਲਈ ਅਤੇ ਹਰੇਕ ਜੂਲੇ ਨੂੰ ਤੋੜਨ ਲਈ?
7ਕੀ ਇਹ ਨਹੀਂ ਕਿ ਤੁਸੀਂ ਭੁੱਖਿਆ ਨੂੰ ਆਪਣਾ ਭੋਜਨ ਵੰਡ ਦਿਓ ਅਤੇ ਗਰੀਬ ਭਟਕਣ ਵਾਲਿਆਂ ਨੂੰ ਆਸਰਾ ਦਿਓ, ਜਦੋਂ ਤੁਸੀਂ ਕਿਸੇ ਨੂੰ ਨੰਗਾ ਵੇਖੋ, ਉਸ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?
8ਤਦ ਤੇਰਾ ਚਾਨਣ ਸਵੇਰ ਵਾਂਗ ਚਮਕੇਗਾ, ਅਤੇ ਤੇਰੀ ਤੰਦਰੁਸਤੀ ਜਲਦੀ ਹੀ ਪ੍ਰਗਟ ਹੋਵੇਗੀ। ਤਦ ਤੁਹਾਡੀ ਧਾਰਮਿਕਤਾ ਤੁਹਾਡੇ ਅੱਗੇ ਚੱਲੇਗੀ, ਅਤੇ ਯਾਹਵੇਹ ਦੀ ਮਹਿਮਾ ਤੁਹਾਡੇ ਪਿੱਛੇ ਪਹਿਰੇਦਾਰ ਹੋਵੇਗੀ।
9ਜਦ ਤੂੰ ਪੁਕਾਰੇਗਾ ਤਦ ਯਾਹਵੇਹ ਉੱਤਰ ਦੇਵੇਗਾ; ਤੂੰ ਮਦਦ ਲਈ ਪੁਕਾਰੇਗਾ, ਅਤੇ ਉਹ ਆਖੇਗਾ: ਮੈਂ ਇੱਥੇ ਹਾਂ। “ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇ,