ਯਸ਼ਾਯਾਹ 59

ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ਵਰ ਤੋਂ ਵੱਖ ਕਰ ਦਿੱਤਾ ਹੈ। ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਤੋਂ ਲੁਕਾਇਆ ਹੈ, ਤਾਂ ਜੋ ਉਹ ਨਾ ਸੁਣੇ।

Isaiah 59:2 (UKJV) But your iniquities have separated between you and your God, and your sins have hid his face from you, that he will not hear.

1ਵੇਖੋ, ਯਾਹਵੇਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ।

2ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ਵਰ ਤੋਂ ਵੱਖ ਕਰ ਦਿੱਤਾ ਹੈ। ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਤੋਂ ਲੁਕਾਇਆ ਹੈ, ਤਾਂ ਜੋ ਉਹ ਨਾ ਸੁਣੇ।

3ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹੋਏ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।

4ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਖਾਲੀ ਦਲੀਲਾਂ ਉੱਤੇ ਭਰੋਸਾ ਕਰਦੇ ਹਨ, ਉਹ ਝੂਠ ਬੋਲਦੇ ਹਨ; ਉਹ ਮੁਸੀਬਤ ਪੈਦਾ ਕਰਦੇ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.