ਯਸ਼ਾਯਾਹ 59

ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹੋਏ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।

Isaiah 59:3 (UKJV) For your hands are defiled with blood, and your fingers with iniquity; your lips have spoken lies, your tongue has muttered perverseness.

1ਵੇਖੋ, ਯਾਹਵੇਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ।

2ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ਵਰ ਤੋਂ ਵੱਖ ਕਰ ਦਿੱਤਾ ਹੈ। ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਤੋਂ ਲੁਕਾਇਆ ਹੈ, ਤਾਂ ਜੋ ਉਹ ਨਾ ਸੁਣੇ।

3ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹੋਏ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।

4ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਖਾਲੀ ਦਲੀਲਾਂ ਉੱਤੇ ਭਰੋਸਾ ਕਰਦੇ ਹਨ, ਉਹ ਝੂਠ ਬੋਲਦੇ ਹਨ; ਉਹ ਮੁਸੀਬਤ ਪੈਦਾ ਕਰਦੇ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।

5ਉਹ ਸੱਪਾਂ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਬੁਣਦੇ ਹਨ। ਜੋ ਕੋਈ ਵੀ ਇਨ੍ਹਾਂ ਦੇ ਆਂਡੇ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.