ਯਸ਼ਾਯਾਹ 59

ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਖਾਲੀ ਦਲੀਲਾਂ ਉੱਤੇ ਭਰੋਸਾ ਕਰਦੇ ਹਨ, ਉਹ ਝੂਠ ਬੋਲਦੇ ਹਨ; ਉਹ ਮੁਸੀਬਤ ਪੈਦਾ ਕਰਦੇ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।

Isaiah 59:4 (UKJV) None calls for justice, nor any pleads for truth: they trust in vanity, and speak lies; they conceive mischief, and bring forth iniquity.

2ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ਵਰ ਤੋਂ ਵੱਖ ਕਰ ਦਿੱਤਾ ਹੈ। ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਤੋਂ ਲੁਕਾਇਆ ਹੈ, ਤਾਂ ਜੋ ਉਹ ਨਾ ਸੁਣੇ।

3ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹੋਏ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।

4ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਖਾਲੀ ਦਲੀਲਾਂ ਉੱਤੇ ਭਰੋਸਾ ਕਰਦੇ ਹਨ, ਉਹ ਝੂਠ ਬੋਲਦੇ ਹਨ; ਉਹ ਮੁਸੀਬਤ ਪੈਦਾ ਕਰਦੇ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।

5ਉਹ ਸੱਪਾਂ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਬੁਣਦੇ ਹਨ। ਜੋ ਕੋਈ ਵੀ ਇਨ੍ਹਾਂ ਦੇ ਆਂਡੇ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।

6ਉਨ੍ਹਾਂ ਦੇ ਜਾਲੇ ਕੱਪੜਿਆਂ ਲਈ ਬੇਕਾਰ ਹਨ, ਉਹ ਆਪਣੇ ਆਪ ਨੂੰ ਉਸ ਨਾਲ ਢੱਕ ਨਹੀਂ ਸਕਦੇ ਜੋ ਉਹ ਬਣਾਉਂਦੇ ਹਨ। ਉਨ੍ਹਾਂ ਦੇ ਕੰਮ ਬੁਰੇ ਕੰਮ ਹਨ, ਅਤੇ ਹਿੰਸਾ ਦੇ ਕੰਮ ਉਨ੍ਹਾਂ ਦੇ ਹੱਥ ਵਿੱਚ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.