ਯਸ਼ਾਯਾਹ 59

ਉਹ ਸੱਪਾਂ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਬੁਣਦੇ ਹਨ। ਜੋ ਕੋਈ ਵੀ ਇਨ੍ਹਾਂ ਦੇ ਆਂਡੇ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।

Isaiah 59:5 (UKJV) They hatch cockatrice' eggs, and weave the spider's web: he that eats of their eggs dies, and that which is crushed breaks out into a viper.

3ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹੋਏ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।

4ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਖਾਲੀ ਦਲੀਲਾਂ ਉੱਤੇ ਭਰੋਸਾ ਕਰਦੇ ਹਨ, ਉਹ ਝੂਠ ਬੋਲਦੇ ਹਨ; ਉਹ ਮੁਸੀਬਤ ਪੈਦਾ ਕਰਦੇ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।

5ਉਹ ਸੱਪਾਂ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਬੁਣਦੇ ਹਨ। ਜੋ ਕੋਈ ਵੀ ਇਨ੍ਹਾਂ ਦੇ ਆਂਡੇ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।

6ਉਨ੍ਹਾਂ ਦੇ ਜਾਲੇ ਕੱਪੜਿਆਂ ਲਈ ਬੇਕਾਰ ਹਨ, ਉਹ ਆਪਣੇ ਆਪ ਨੂੰ ਉਸ ਨਾਲ ਢੱਕ ਨਹੀਂ ਸਕਦੇ ਜੋ ਉਹ ਬਣਾਉਂਦੇ ਹਨ। ਉਨ੍ਹਾਂ ਦੇ ਕੰਮ ਬੁਰੇ ਕੰਮ ਹਨ, ਅਤੇ ਹਿੰਸਾ ਦੇ ਕੰਮ ਉਨ੍ਹਾਂ ਦੇ ਹੱਥ ਵਿੱਚ ਹਨ।

7ਉਨ੍ਹਾਂ ਦੇ ਪੈਰ ਪਾਪ ਵੱਲ ਦੌੜਦੇ ਹਨ; ਉਹ ਨਿਰਦੋਸ਼ ਦਾ ਖੂਨ ਵਹਾਉਣ ਲਈ ਤੇਜ਼ ਹਨ। ਉਹ ਬੁਰੀਆਂ ਯੋਜਨਾਵਾਂ ਦਾ ਪਿੱਛਾ ਕਰਦੇ ਹਨ; ਹਿੰਸਾ ਦੀਆਂ ਕਾਰਵਾਈਆਂ ਉਹਨਾਂ ਦੇ ਤਰੀਕਿਆਂ ਨੂੰ ਚਿੰਨ੍ਹਿਤ ਕਰਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.