4ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਖਾਲੀ ਦਲੀਲਾਂ ਉੱਤੇ ਭਰੋਸਾ ਕਰਦੇ ਹਨ, ਉਹ ਝੂਠ ਬੋਲਦੇ ਹਨ; ਉਹ ਮੁਸੀਬਤ ਪੈਦਾ ਕਰਦੇ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।
5ਉਹ ਸੱਪਾਂ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਬੁਣਦੇ ਹਨ। ਜੋ ਕੋਈ ਵੀ ਇਨ੍ਹਾਂ ਦੇ ਆਂਡੇ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।
6ਉਨ੍ਹਾਂ ਦੇ ਜਾਲੇ ਕੱਪੜਿਆਂ ਲਈ ਬੇਕਾਰ ਹਨ, ਉਹ ਆਪਣੇ ਆਪ ਨੂੰ ਉਸ ਨਾਲ ਢੱਕ ਨਹੀਂ ਸਕਦੇ ਜੋ ਉਹ ਬਣਾਉਂਦੇ ਹਨ। ਉਨ੍ਹਾਂ ਦੇ ਕੰਮ ਬੁਰੇ ਕੰਮ ਹਨ, ਅਤੇ ਹਿੰਸਾ ਦੇ ਕੰਮ ਉਨ੍ਹਾਂ ਦੇ ਹੱਥ ਵਿੱਚ ਹਨ।
7ਉਨ੍ਹਾਂ ਦੇ ਪੈਰ ਪਾਪ ਵੱਲ ਦੌੜਦੇ ਹਨ; ਉਹ ਨਿਰਦੋਸ਼ ਦਾ ਖੂਨ ਵਹਾਉਣ ਲਈ ਤੇਜ਼ ਹਨ। ਉਹ ਬੁਰੀਆਂ ਯੋਜਨਾਵਾਂ ਦਾ ਪਿੱਛਾ ਕਰਦੇ ਹਨ; ਹਿੰਸਾ ਦੀਆਂ ਕਾਰਵਾਈਆਂ ਉਹਨਾਂ ਦੇ ਤਰੀਕਿਆਂ ਨੂੰ ਚਿੰਨ੍ਹਿਤ ਕਰਦੀਆਂ ਹਨ।
8ਸ਼ਾਂਤੀ ਦਾ ਰਾਹ ਉਹ ਨਹੀਂ ਜਾਣਦੇ। ਉਹਨਾਂ ਦੇ ਰਾਹਾਂ ਵਿੱਚ ਕੋਈ ਇਨਸਾਫ਼ ਨਹੀਂ ਹੈ। ਉਹਨਾਂ ਦੇ ਮਾਰਗ ਟੇਢੇ ਹਨ; ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ।