ਯਸ਼ਾਯਾਹ 59

ਸ਼ਾਂਤੀ ਦਾ ਰਾਹ ਉਹ ਨਹੀਂ ਜਾਣਦੇ। ਉਹਨਾਂ ਦੇ ਰਾਹਾਂ ਵਿੱਚ ਕੋਈ ਇਨਸਾਫ਼ ਨਹੀਂ ਹੈ। ਉਹਨਾਂ ਦੇ ਮਾਰਗ ਟੇਢੇ ਹਨ; ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ।

Isaiah 59:8 (UKJV) The way of peace they know not; and there is no judgment in their activities: they have made them crooked paths: whosoever goes therein shall not know peace.

6ਉਨ੍ਹਾਂ ਦੇ ਜਾਲੇ ਕੱਪੜਿਆਂ ਲਈ ਬੇਕਾਰ ਹਨ, ਉਹ ਆਪਣੇ ਆਪ ਨੂੰ ਉਸ ਨਾਲ ਢੱਕ ਨਹੀਂ ਸਕਦੇ ਜੋ ਉਹ ਬਣਾਉਂਦੇ ਹਨ। ਉਨ੍ਹਾਂ ਦੇ ਕੰਮ ਬੁਰੇ ਕੰਮ ਹਨ, ਅਤੇ ਹਿੰਸਾ ਦੇ ਕੰਮ ਉਨ੍ਹਾਂ ਦੇ ਹੱਥ ਵਿੱਚ ਹਨ।

7ਉਨ੍ਹਾਂ ਦੇ ਪੈਰ ਪਾਪ ਵੱਲ ਦੌੜਦੇ ਹਨ; ਉਹ ਨਿਰਦੋਸ਼ ਦਾ ਖੂਨ ਵਹਾਉਣ ਲਈ ਤੇਜ਼ ਹਨ। ਉਹ ਬੁਰੀਆਂ ਯੋਜਨਾਵਾਂ ਦਾ ਪਿੱਛਾ ਕਰਦੇ ਹਨ; ਹਿੰਸਾ ਦੀਆਂ ਕਾਰਵਾਈਆਂ ਉਹਨਾਂ ਦੇ ਤਰੀਕਿਆਂ ਨੂੰ ਚਿੰਨ੍ਹਿਤ ਕਰਦੀਆਂ ਹਨ।

8ਸ਼ਾਂਤੀ ਦਾ ਰਾਹ ਉਹ ਨਹੀਂ ਜਾਣਦੇ। ਉਹਨਾਂ ਦੇ ਰਾਹਾਂ ਵਿੱਚ ਕੋਈ ਇਨਸਾਫ਼ ਨਹੀਂ ਹੈ। ਉਹਨਾਂ ਦੇ ਮਾਰਗ ਟੇਢੇ ਹਨ; ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ।

9ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨ੍ਹੇਰਾ ਹੀ ਹਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ।

10ਅਸੀਂ ਅੰਨ੍ਹੇ ਵਾਂਗ ਕੰਧ ਨਾਲ ਟਹਿਕਦੇ ਹਾਂ, ਅਤੇ ਉਨ੍ਹਾਂ ਵਾਂਗੂੰ ਜਿਨ੍ਹਾਂ ਦੀਆਂ ਅੱਖਾਂ ਨਹੀਂ ਅਸੀਂ ਆਪਣਾ ਰਾਹ ਭਾਲਦੇ ਹਾਂ। ਦੁਪਹਿਰ ਵੇਲੇ ਅਸੀਂ ਠੋਕਰ ਖਾਂਦੇ ਹਾਂ ਜਿਵੇਂ ਉਹ ਸ਼ਾਮ ਹੋਵੇ; ਬਲਵਾਨਾਂ ਦੇ ਵਿਚਕਾਰ, ਅਸੀਂ ਮੁਰਦਿਆਂ ਵਰਗੇ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.