ਯਸ਼ਾਯਾਹ 6

ਉਹ ਦੇ ਉੱਪਰ ਸਰਾਫ਼ੀਮ ਸਨ, ਹਰ ਇੱਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਉਹ ਉੱਡ ਰਹੇ ਸਨ।

Isaiah 6:2 (UKJV) Above it stood the seraphims: each one had six wings; with two he covered his face, and with two he covered his feet, and with two he did fly.

1ਜਿਸ ਸਾਲ ਰਾਜਾ ਉਜ਼ੀਯਾਹ ਦੀ ਮੌਤ ਹੋਈ, ਮੈਂ ਯਾਹਵੇਹ ਨੂੰ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਸਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।

2ਉਹ ਦੇ ਉੱਪਰ ਸਰਾਫ਼ੀਮ ਸਨ, ਹਰ ਇੱਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਉਹ ਉੱਡ ਰਹੇ ਸਨ।

3ਅਤੇ ਉਹ ਇੱਕ ਦੂਸਰੇ ਨੂੰ ਪੁਕਾਰ ਰਹੇ ਸਨ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਯਾਹਵੇਹ ਸਰਬਸ਼ਕਤੀਮਾਨ; ਸਾਰੀ ਧਰਤੀ ਉਸਦੀ ਮਹਿਮਾ ਨਾਲ ਭਰੀ ਹੋਈ ਹੈ।”

4ਅਤੇ ਉਹਨਾਂ ਦੇ ਪੁਕਾਰਨ ਵਾਲੇ ਦੀ ਆਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.