ਯਸ਼ਾਯਾਹ 6

ਤਦ ਮੈਂ ਯਾਹਵੇਹ ਦੀ ਆਵਾਜ਼ ਇਹ ਆਖਦਿਆਂ ਸੁਣੀ, “ਮੈਂ ਕਿਸ ਨੂੰ ਭੇਜਾਂ? ਅਤੇ ਸਾਡੇ ਲਈ ਕੌਣ ਜਾਵੇਗਾ?” ਅਤੇ ਮੈਂ ਕਿਹਾ, “ਮੈਂ ਇੱਥੇ ਹਾਂ, ਮੈਨੂੰ ਭੇਜੋ!”

Isaiah 6:8 (UKJV) Also I heard the voice of the Lord, saying, Whom shall I send, and who will go for us? Then said I, Here am I; send me.

6ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ।

7ਉਸ ਨੇ ਇਸ ਕੋਲੇ ਨਾਲ ਮੇਰੇ ਮੂੰਹ ਨੂੰ ਛੂਹਿਆ ਅਤੇ ਕਿਹਾ, “ਵੇਖ, ਤੇਰੇ ਬੁੱਲ੍ਹਾਂ ਤੋਂ ਬਦੀ ਦੂਰ ਹੋ ਗਈ ਹੈ ਅਤੇ ਤੇਰੇ ਪਾਪ ਮਾਫ਼ ਹੋ ਗਏ ਹਨ।”

8ਤਦ ਮੈਂ ਯਾਹਵੇਹ ਦੀ ਆਵਾਜ਼ ਇਹ ਆਖਦਿਆਂ ਸੁਣੀ, “ਮੈਂ ਕਿਸ ਨੂੰ ਭੇਜਾਂ? ਅਤੇ ਸਾਡੇ ਲਈ ਕੌਣ ਜਾਵੇਗਾ?” ਅਤੇ ਮੈਂ ਕਿਹਾ, “ਮੈਂ ਇੱਥੇ ਹਾਂ, ਮੈਨੂੰ ਭੇਜੋ!”

9ਉਸ ਨੇ ਆਖਿਆ, “ਜਾ ਅਤੇ ਇਨ੍ਹਾਂ ਲੋਕਾਂ ਨੂੰ ਆਖ: “ ‘ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਗੇ। ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ, ਪਰ ਬੁਝੋਗੇ ਨਹੀਂ।’

10ਇਨ੍ਹਾਂ ਲੋਕਾਂ ਦੇ ਮਨ ਮੋਟੇ ਹਨ; ਅਤੇ ਕੰਨ ਭਾਰੇ ਕਰ ਦੇ ਉਹਨਾਂ ਦੀਆਂ ਅੱਖਾਂ ਬੰਦ ਕਰ। ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣੇ ਕੰਨਾਂ ਨਾਲ ਸੁਣਨ, ਆਪਣੇ ਦਿਲਾਂ ਨਾਲ ਸਮਝਣ, ਅਤੇ ਮੁੜ ਕੇ ਚੰਗੇ ਹੋ ਜਾਣ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.