ਯਸ਼ਾਯਾਹ 60

“ਲਬਾਨੋਨ ਦੀ ਮਹਿਮਾ ਤੁਹਾਡੇ ਕੋਲ ਆਵੇਗੀ, ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ; ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।

Isaiah 60:13 (UKJV) The glory of Lebanon shall come unto you, the fir tree, the pine tree, and the box together, to beautify the place of my sanctuary; and I will make the place of my feet glorious.

11ਤੁਹਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ, ਉਹ ਦਿਨ ਜਾਂ ਰਾਤ ਕਦੇ ਬੰਦ ਨਹੀਂ ਹੋਣਗੇ, ਤਾਂ ਜੋ ਲੋਕ ਤੁਹਾਡੇ ਲਈ ਕੌਮਾਂ ਦੀ ਦੌਲਤ ਲਿਆ ਸਕਣ ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ।

12ਕਿਉਂਕਿ ਜਿਹੜੀ ਕੌਮ ਜਾਂ ਰਾਜ ਤੁਹਾਡੀ ਸੇਵਾ ਨਹੀਂ ਕਰੇਗਾ ਉਹ ਨਾਸ ਹੋ ਜਾਵੇਗਾ। ਇਹ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।

13“ਲਬਾਨੋਨ ਦੀ ਮਹਿਮਾ ਤੁਹਾਡੇ ਕੋਲ ਆਵੇਗੀ, ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ; ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।

14ਤੈਨੂੰ ਦੁੱਖ ਦੇਣ ਵਾਲਿਆ ਦੇ ਬੱਚੇ ਤੇਰੇ ਅੱਗੇ ਮੱਥਾ ਟੇਕਣਗੇ। ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ ਉਹ ਤੈਨੂੰ ਯਾਹਵੇਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ਵਰ ਦਾ ਸੀਯੋਨ ਆਖਣਗੇ।

15“ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.