ਯਸ਼ਾਯਾਹ 60

ਤੈਨੂੰ ਦੁੱਖ ਦੇਣ ਵਾਲਿਆ ਦੇ ਬੱਚੇ ਤੇਰੇ ਅੱਗੇ ਮੱਥਾ ਟੇਕਣਗੇ। ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ ਉਹ ਤੈਨੂੰ ਯਾਹਵੇਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ਵਰ ਦਾ ਸੀਯੋਨ ਆਖਣਗੇ।

Isaiah 60:14 (UKJV) The sons also of them that afflicted you shall come bending unto you; and all they that despised you shall bow themselves down at the soles of your feet; and they shall call you; The city of the LORD, The Zion of the Holy One of Israel.

12ਕਿਉਂਕਿ ਜਿਹੜੀ ਕੌਮ ਜਾਂ ਰਾਜ ਤੁਹਾਡੀ ਸੇਵਾ ਨਹੀਂ ਕਰੇਗਾ ਉਹ ਨਾਸ ਹੋ ਜਾਵੇਗਾ। ਇਹ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।

13“ਲਬਾਨੋਨ ਦੀ ਮਹਿਮਾ ਤੁਹਾਡੇ ਕੋਲ ਆਵੇਗੀ, ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ; ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।

14ਤੈਨੂੰ ਦੁੱਖ ਦੇਣ ਵਾਲਿਆ ਦੇ ਬੱਚੇ ਤੇਰੇ ਅੱਗੇ ਮੱਥਾ ਟੇਕਣਗੇ। ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ ਉਹ ਤੈਨੂੰ ਯਾਹਵੇਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ਵਰ ਦਾ ਸੀਯੋਨ ਆਖਣਗੇ।

15“ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।

16ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਾਹਵੇਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੋਬ ਦਾ ਸਰਵਸ਼ਕਤੀਮਾਨ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.