ਯਸ਼ਾਯਾਹ 60

“ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।

Isaiah 60:15 (UKJV) Whereas you has been forsaken and hated, so that no man went through you, I will make you an eternal excellency, a joy of many generations.

13“ਲਬਾਨੋਨ ਦੀ ਮਹਿਮਾ ਤੁਹਾਡੇ ਕੋਲ ਆਵੇਗੀ, ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ; ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।

14ਤੈਨੂੰ ਦੁੱਖ ਦੇਣ ਵਾਲਿਆ ਦੇ ਬੱਚੇ ਤੇਰੇ ਅੱਗੇ ਮੱਥਾ ਟੇਕਣਗੇ। ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ ਉਹ ਤੈਨੂੰ ਯਾਹਵੇਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ਵਰ ਦਾ ਸੀਯੋਨ ਆਖਣਗੇ।

15“ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।

16ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਾਹਵੇਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੋਬ ਦਾ ਸਰਵਸ਼ਕਤੀਮਾਨ ਹਾਂ।

17ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.