14ਤੈਨੂੰ ਦੁੱਖ ਦੇਣ ਵਾਲਿਆ ਦੇ ਬੱਚੇ ਤੇਰੇ ਅੱਗੇ ਮੱਥਾ ਟੇਕਣਗੇ। ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ ਉਹ ਤੈਨੂੰ ਯਾਹਵੇਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ਵਰ ਦਾ ਸੀਯੋਨ ਆਖਣਗੇ।
15“ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।
16ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਾਹਵੇਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੋਬ ਦਾ ਸਰਵਸ਼ਕਤੀਮਾਨ ਹਾਂ।
17ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।
18ਹੁਣ ਤੁਹਾਡੇ ਦੇਸ਼ ਵਿੱਚ ਹਿੰਸਾ ਸੁਣਾਈ ਨਹੀਂ ਦੇਵੇਗੀ, ਨਾ ਤੁਹਾਡੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ, ਪਰ ਤੁਸੀਂ ਆਪਣੀਆਂ ਕੰਧਾਂ ਨੂੰ ਮੁਕਤੀ ਅਤੇ ਤੁਹਾਡੇ ਦਰਵਾਜ਼ਿਆਂ ਨੂੰ ਉਸਤਤ ਕਹੋਗੇ।