ਯਸ਼ਾਯਾਹ 60

ਹੁਣ ਤੁਹਾਡੇ ਦੇਸ਼ ਵਿੱਚ ਹਿੰਸਾ ਸੁਣਾਈ ਨਹੀਂ ਦੇਵੇਗੀ, ਨਾ ਤੁਹਾਡੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ, ਪਰ ਤੁਸੀਂ ਆਪਣੀਆਂ ਕੰਧਾਂ ਨੂੰ ਮੁਕਤੀ ਅਤੇ ਤੁਹਾਡੇ ਦਰਵਾਜ਼ਿਆਂ ਨੂੰ ਉਸਤਤ ਕਹੋਗੇ।

Isaiah 60:18 (UKJV) Violence shall no more be heard in your land, wasting nor destruction within your borders; but you shall call your walls Salvation, and your gates Praise.

16ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਾਹਵੇਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੋਬ ਦਾ ਸਰਵਸ਼ਕਤੀਮਾਨ ਹਾਂ।

17ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।

18ਹੁਣ ਤੁਹਾਡੇ ਦੇਸ਼ ਵਿੱਚ ਹਿੰਸਾ ਸੁਣਾਈ ਨਹੀਂ ਦੇਵੇਗੀ, ਨਾ ਤੁਹਾਡੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ, ਪਰ ਤੁਸੀਂ ਆਪਣੀਆਂ ਕੰਧਾਂ ਨੂੰ ਮੁਕਤੀ ਅਤੇ ਤੁਹਾਡੇ ਦਰਵਾਜ਼ਿਆਂ ਨੂੰ ਉਸਤਤ ਕਹੋਗੇ।

19ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਾਹਵੇਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ਵਰ ਤੇਰੀ ਸ਼ੋਭਾ ਠਹਿਰੇਗਾ।

20ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਾਹਵੇਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.