18ਹੁਣ ਤੁਹਾਡੇ ਦੇਸ਼ ਵਿੱਚ ਹਿੰਸਾ ਸੁਣਾਈ ਨਹੀਂ ਦੇਵੇਗੀ, ਨਾ ਤੁਹਾਡੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ, ਪਰ ਤੁਸੀਂ ਆਪਣੀਆਂ ਕੰਧਾਂ ਨੂੰ ਮੁਕਤੀ ਅਤੇ ਤੁਹਾਡੇ ਦਰਵਾਜ਼ਿਆਂ ਨੂੰ ਉਸਤਤ ਕਹੋਗੇ।
19ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਾਹਵੇਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ਵਰ ਤੇਰੀ ਸ਼ੋਭਾ ਠਹਿਰੇਗਾ।
20ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਾਹਵੇਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
21ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।
22ਤੁਹਾਡੇ ਵਿੱਚੋਂ ਸਭ ਤੋਂ ਛੋਟਾ ਇੱਕ ਹਜ਼ਾਰ ਵਰਗਾ ਹੋਵੇਗਾ, ਸਭ ਤੋਂ ਕਮਜ਼ੋਰ ਇੱਕ ਸ਼ਕਤੀਸ਼ਾਲੀ ਕੌਮ ਹੋਵੇਗਾ। ਮੈਂ ਯਾਹਵੇਹ ਹਾਂ; ਸਮੇਂ ਸਿਰ ਇਸ ਨੂੰ ਛੇਤੀ ਪੂਰਾ ਕਰਾਂਗਾ।”