ਯਸ਼ਾਯਾਹ 61

ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਯਾਹਵੇਹ ਨੇ ਮੈਨੂੰ ਮਸਹ ਕੀਤਾ ਹੈ, ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ। ਉਸ ਨੇ ਮੈਨੂੰ ਟੁੱਟੇ ਦਿਲਾਂ ਨੂੰ ਬੰਨ੍ਹਣ ਲਈ, ਬੰਦੀਆਂ ਲਈ ਅਜ਼ਾਦੀ ਦਾ ਐਲਾਨ ਕਰਨ ਲਈ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁਟਕਾਰਾ ਪਾਉਣ ਲਈ ਭੇਜਿਆ ਹੈ,

Isaiah 61:1 (UKJV) The Spirit of the Lord GOD is upon me; because the LORD has anointed me to preach good tidings unto the meek; he has sent me to bind up the brokenhearted, to proclaim liberty to the captives, and the opening of the prison to them that are bound;

1ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਯਾਹਵੇਹ ਨੇ ਮੈਨੂੰ ਮਸਹ ਕੀਤਾ ਹੈ, ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ। ਉਸ ਨੇ ਮੈਨੂੰ ਟੁੱਟੇ ਦਿਲਾਂ ਨੂੰ ਬੰਨ੍ਹਣ ਲਈ, ਬੰਦੀਆਂ ਲਈ ਅਜ਼ਾਦੀ ਦਾ ਐਲਾਨ ਕਰਨ ਲਈ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁਟਕਾਰਾ ਪਾਉਣ ਲਈ ਭੇਜਿਆ ਹੈ,

2ਯਾਹਵੇਹ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ। ਅਤੇ ਸਾਡੇ ਪਰਮੇਸ਼ਵਰ ਦਾ ਬਦਲਾ ਲੈਣ ਦਾ ਦਿਨ, ਸਾਰੇ ਸੋਗ ਕਰਨ ਵਾਲਿਆਂ ਨੂੰ ਦਿਲਾਸਾ ਦੇਣ ਲਈ,

3ਅਤੇ ਸੀਯੋਨ ਵਿੱਚ ਸੋਗ ਕਰਨ ਵਾਲਿਆਂ ਨੂੰ ਦਿਲਾਸਾ ਦੇਣ ਲਈ ਇਹ ਕਰਾਂ, ਉਹਨਾਂ ਨੂੰ ਸੁਆਹ ਦੀ ਬਜਾਏ ਸੁੰਦਰਤਾ ਦਾ ਮੁਕਟ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ ਨਿਰਾਸ਼ ਆਤਮਾ ਦੇ ਥਾਂ, ਉਸਤਤ ਦਾ ਕੱਪੜਾ, ਉਹ ਧਰਮ ਦੇ ਬਲੂਤ ਕਹਾਉਣਗੇ, ਯਾਹਵੇਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.