ਯਸ਼ਾਯਾਹ 61

ਉਹ ਪੁਰਾਣੇ ਖੰਡਰਾਂ ਨੂੰ ਦੁਬਾਰਾ ਬਣਾਉਣਗੇ, ਉਸ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ।

Isaiah 61:4 (UKJV) And they shall build the old wastes, they shall raise up the former desolations, and they shall repair the waste cities, the desolations of many generations.

2ਯਾਹਵੇਹ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ। ਅਤੇ ਸਾਡੇ ਪਰਮੇਸ਼ਵਰ ਦਾ ਬਦਲਾ ਲੈਣ ਦਾ ਦਿਨ, ਸਾਰੇ ਸੋਗ ਕਰਨ ਵਾਲਿਆਂ ਨੂੰ ਦਿਲਾਸਾ ਦੇਣ ਲਈ,

3ਅਤੇ ਸੀਯੋਨ ਵਿੱਚ ਸੋਗ ਕਰਨ ਵਾਲਿਆਂ ਨੂੰ ਦਿਲਾਸਾ ਦੇਣ ਲਈ ਇਹ ਕਰਾਂ, ਉਹਨਾਂ ਨੂੰ ਸੁਆਹ ਦੀ ਬਜਾਏ ਸੁੰਦਰਤਾ ਦਾ ਮੁਕਟ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ ਨਿਰਾਸ਼ ਆਤਮਾ ਦੇ ਥਾਂ, ਉਸਤਤ ਦਾ ਕੱਪੜਾ, ਉਹ ਧਰਮ ਦੇ ਬਲੂਤ ਕਹਾਉਣਗੇ, ਯਾਹਵੇਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।

4ਉਹ ਪੁਰਾਣੇ ਖੰਡਰਾਂ ਨੂੰ ਦੁਬਾਰਾ ਬਣਾਉਣਗੇ, ਉਸ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ।

5ਪਰਦੇਸੀ ਤੁਹਾਡੇ ਇੱਜੜਾਂ ਦੀ ਚਰਵਾਹੀ ਕਰਨਗੇ। ਪਰਦੇਸੀ ਤੁਹਾਡੇ ਖੇਤਾਂ ਅਤੇ ਅੰਗੂਰੀ ਬਾਗਾਂ ਵਿੱਚ ਕੰਮ ਕਰਨਗੇ।

6ਅਤੇ ਤੁਸੀਂ ਯਾਹਵੇਹ ਦੇ ਜਾਜਕ ਕਹਾਓਗੇ, ਤੁਸੀਂ ਸਾਡੇ ਪਰਮੇਸ਼ਵਰ ਦੇ ਸੇਵਕ ਕਹਾਓਗੇ। ਤੁਸੀਂ ਕੌਮਾਂ ਦੀ ਦੌਲਤ ਨੂੰ ਖਾਓਗੇ, ਅਤੇ ਤੁਸੀਂ ਉਨ੍ਹਾਂ ਦੇ ਧਨ ਉੱਤੇ ਸ਼ੇਖੀ ਮਾਰੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.