ਯਸ਼ਾਯਾਹ 62

ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਖੁਸ਼ੀ ਉਸ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਾਹਵੇਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।

Isaiah 62:4 (UKJV) You shall no more be termed Forsaken; neither shall your land any more be termed Desolate: but you shall be called Hephzibah, and your land Beulah: for the LORD delights in you, and your land shall be married.

2ਕੌਮਾਂ ਤੇਰੀ ਨਿੰਦਿਆ ਵੇਖਣਗੀਆਂ, ਅਤੇ ਸਾਰੇ ਰਾਜੇ ਤੇਰੀ ਮਹਿਮਾ ਵੇਖਣਗੇ। ਤੁਹਾਨੂੰ ਇੱਕ ਨਵੇਂ ਨਾਮ ਨਾਲ ਬੁਲਾਇਆ ਜਾਵੇਗਾ ਜੋ ਯਾਹਵੇਹ ਦਾ ਮੂੰਹ ਪ੍ਰਦਾਨ ਕਰੇਗਾ।

3ਤੂੰ ਯਾਹਵੇਹ ਦੇ ਹੱਥ ਵਿੱਚ ਇੱਕ ਸੁਹੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ਵਰ ਦੇ ਹੱਥ ਵਿੱਚ ਇੱਕ ਸ਼ਾਹੀ ਤਾਜ ਹੋਵੇ।

4ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਖੁਸ਼ੀ ਉਸ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਾਹਵੇਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।

5ਜਿਵੇਂ ਇੱਕ ਨੌਜਵਾਨ ਇੱਕ ਮੁਟਿਆਰ ਨਾਲ ਵਿਆਹ ਕਰਦਾ ਹੈ, ਉਸੇ ਤਰ੍ਹਾਂ ਤੁਹਾਡਾ ਨਿਰਮਾਤਾ ਤੁਹਾਡੇ ਨਾਲ ਵਿਆਹ ਕਰੇਗਾ; ਜਿਵੇਂ ਲਾੜਾ ਆਪਣੀ ਲਾੜੀ ਉੱਤੇ ਖੁਸ਼ ਹੁੰਦਾ ਹੈ, ਉਸੇ ਤਰ੍ਹਾਂ ਤੁਹਾਡਾ ਪਰਮੇਸ਼ਵਰ ਤੁਹਾਡੇ ਉੱਤੇ ਖੁਸ਼ ਹੋਵੇਗਾ।

6ਮੈਂ ਯੇਰੂਸ਼ਲੇਮ, ਤੁਹਾਡੀਆਂ ਕੰਧਾਂ ਉੱਤੇ ਚੌਕੀਦਾਰ ਤਾਇਨਾਤ ਕੀਤੇ ਹਨ; ਉਹ ਦਿਨ ਜਾਂ ਰਾਤ ਕਦੇ ਵੀ ਚੁੱਪ ਨਹੀਂ ਰਹਿਣਗੇ। ਤੁਸੀਂ ਜਿਹੜੇ ਯਾਹਵੇਹ ਨੂੰ ਪੁਕਾਰਦੇ ਹੋ, ਆਪਣੇ ਆਪ ਨੂੰ ਅਰਾਮ ਨਾ ਦਿਓ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.