ਯਸ਼ਾਯਾਹ 62

ਯਾਹਵੇਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਦੂਸਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ;

Isaiah 62:8 (UKJV) The LORD has sworn by his right hand, and by the arm of his strength, Surely I will no more give your corn to be food for yours enemies; and the sons of the stranger shall not drink your wine, for the which you have laboured:

6ਮੈਂ ਯੇਰੂਸ਼ਲੇਮ, ਤੁਹਾਡੀਆਂ ਕੰਧਾਂ ਉੱਤੇ ਚੌਕੀਦਾਰ ਤਾਇਨਾਤ ਕੀਤੇ ਹਨ; ਉਹ ਦਿਨ ਜਾਂ ਰਾਤ ਕਦੇ ਵੀ ਚੁੱਪ ਨਹੀਂ ਰਹਿਣਗੇ। ਤੁਸੀਂ ਜਿਹੜੇ ਯਾਹਵੇਹ ਨੂੰ ਪੁਕਾਰਦੇ ਹੋ, ਆਪਣੇ ਆਪ ਨੂੰ ਅਰਾਮ ਨਾ ਦਿਓ,

7ਅਤੇ ਉਸ ਨੂੰ ਅਰਾਮ ਨਾ ਕਰਨ ਦਿਓ, ਜਦ ਤੱਕ ਉਹ ਯੇਰੂਸ਼ਲੇਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ।

8ਯਾਹਵੇਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਦੂਸਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ;

9ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਾਹਵੇਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤਰ ਅਸਥਾਨ ਦੇ ਵੇਹੜਿਆਂ ਵਿੱਚ ਪੀਣਗੇ।

10ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ। ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.