ਯਸ਼ਾਯਾਹ 65

ਮੈਂ ਤਲਵਾਰ ਨੂੰ ਤੁਹਾਡਾ ਭਾਗ ਠਹਿਰਾਵਾਂਗਾ, ਅਤੇ ਤੁਸੀਂ ਸਾਰੇ ਵੱਢੇ ਜਾਵੋਂਗੇ। ਕਿਉਂ ਜੋ ਮੈਂ ਪੁਕਾਰਿਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਬੋਲਿਆ ਪਰ ਤੁਸੀਂ ਨਾ ਸੁਣੀ। ਤੁਸੀਂ ਮੇਰੀ ਨਿਗਾਹ ਵਿੱਚ ਬੁਰਿਆਈ ਕੀਤੀ, ਅਤੇ ਉਸ ਨੂੰ ਚੁਣਿਆ ਜੋ ਮੈਨੂੰ ਪਸੰਦ ਨਹੀਂ ਸੀ।”

Isaiah 65:12 (UKJV) Therefore will I number you to the sword, and all of you shall all bow down to the slaughter: because when I called, all of you did not answer; when I spoke, all of you did not hear; but did evil before mine eyes, and did choose that wherein I delighted not.

10ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ, ਉਨ੍ਹਾਂ ਲਈ ਸ਼ਰੋਨ ਇੱਜੜਾਂ ਦਾ ਵਾੜਾ ਅਤੇ ਆਕੋਰ ਦੀ ਘਾਟੀ ਚੌਣੇ ਦੇ ਬੈਠਣ ਦਾ ਥਾਂ ਹੋਵੇਗੀ।

11“ਪਰ ਤੁਸੀਂ ਜੋ ਯਾਹਵੇਹ ਨੂੰ ਤਿਆਗ ਦਿੰਦੇ ਹੋ, ਅਤੇ ਮੇਰੇ ਪਵਿੱਤਰ ਪਰਬਤਾਂ ਨੂੰ ਭੁੱਲ ਜਾਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਦਾਖ਼ਰਸ ਭਰਦੇ ਹੋ।

12ਮੈਂ ਤਲਵਾਰ ਨੂੰ ਤੁਹਾਡਾ ਭਾਗ ਠਹਿਰਾਵਾਂਗਾ, ਅਤੇ ਤੁਸੀਂ ਸਾਰੇ ਵੱਢੇ ਜਾਵੋਂਗੇ। ਕਿਉਂ ਜੋ ਮੈਂ ਪੁਕਾਰਿਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਬੋਲਿਆ ਪਰ ਤੁਸੀਂ ਨਾ ਸੁਣੀ। ਤੁਸੀਂ ਮੇਰੀ ਨਿਗਾਹ ਵਿੱਚ ਬੁਰਿਆਈ ਕੀਤੀ, ਅਤੇ ਉਸ ਨੂੰ ਚੁਣਿਆ ਜੋ ਮੈਨੂੰ ਪਸੰਦ ਨਹੀਂ ਸੀ।”

13ਇਸ ਲਈ ਪ੍ਰਭੂ ਯਾਹਵੇਹ ਇਹ ਆਖਦਾ ਹੈ: “ਮੇਰੇ ਸੇਵਕ ਖਾਣਗੇ, ਪਰ ਤੁਸੀਂ ਭੁੱਖੇ ਰਹੋਗੇ। ਮੇਰੇ ਸੇਵਕ ਪੀਣਗੇ, ਪਰ ਤੁਸੀਂ ਪਿਆਸੇ ਹੋਵੋਗੇ। ਮੇਰੇ ਸੇਵਕ ਅਨੰਦ ਕਰਨਗੇ, ਪਰ ਤੁਸੀਂ ਸ਼ਰਮਿੰਦਾ ਹੋਵੋਗੇ।

14ਮੇਰੇ ਸੇਵਕ ਆਪਣੇ ਦਿਲਾਂ ਦੀ ਖੁਸ਼ੀ ਵਿੱਚ ਗਾਉਣਗੇ, ਪਰ ਤੁਸੀਂ ਸੋਗ ਨਾਲ ਚਿੱਲਾਓਗੇ, ਅਤੇ ਦੁਖੀ ਆਤਮਾ ਨਾਲ ਚੀਕਾਂ ਮਾਰੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.