ਯਸ਼ਾਯਾਹ 65

ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਾਹਵੇਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਸਰੇ ਨਾਮ ਤੋਂ ਬੁਲਾਵੇਗਾ।

Isaiah 65:15 (UKJV) And all of you shall leave your name for a curse unto my chosen: for the Lord GOD shall slay you, and call his servants by another name:

13ਇਸ ਲਈ ਪ੍ਰਭੂ ਯਾਹਵੇਹ ਇਹ ਆਖਦਾ ਹੈ: “ਮੇਰੇ ਸੇਵਕ ਖਾਣਗੇ, ਪਰ ਤੁਸੀਂ ਭੁੱਖੇ ਰਹੋਗੇ। ਮੇਰੇ ਸੇਵਕ ਪੀਣਗੇ, ਪਰ ਤੁਸੀਂ ਪਿਆਸੇ ਹੋਵੋਗੇ। ਮੇਰੇ ਸੇਵਕ ਅਨੰਦ ਕਰਨਗੇ, ਪਰ ਤੁਸੀਂ ਸ਼ਰਮਿੰਦਾ ਹੋਵੋਗੇ।

14ਮੇਰੇ ਸੇਵਕ ਆਪਣੇ ਦਿਲਾਂ ਦੀ ਖੁਸ਼ੀ ਵਿੱਚ ਗਾਉਣਗੇ, ਪਰ ਤੁਸੀਂ ਸੋਗ ਨਾਲ ਚਿੱਲਾਓਗੇ, ਅਤੇ ਦੁਖੀ ਆਤਮਾ ਨਾਲ ਚੀਕਾਂ ਮਾਰੋਗੇ।

15ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਾਹਵੇਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਸਰੇ ਨਾਮ ਤੋਂ ਬੁਲਾਵੇਗਾ।

16ਜੋ ਕੋਈ ਧਰਤੀ ਵਿੱਚ ਅਸੀਸ ਮੰਗਦਾ ਹੈ, ਉਹ ਇੱਕ ਸੱਚੇ ਪਰਮੇਸ਼ਵਰ ਦੁਆਰਾ ਅਜਿਹਾ ਕਰੇਗਾ; ਜੋ ਕੋਈ ਦੇਸ਼ ਵਿੱਚ ਸਹੁੰ ਖਾਂਦਾ ਹੈ, ਇੱਕ ਸੱਚੇ ਪਰਮੇਸ਼ਵਰ ਦੀ ਸਹੁੰ ਖਾਵੇਗਾ। ਕਿਉਂਕਿ ਪਿਛਲੀਆਂ ਮੁਸੀਬਤਾਂ ਭੁਲਾਈਆ ਜਾਣਗੀਆਂ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ।

17“ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ। ਪਹਿਲੀਆਂ ਗੱਲਾਂ ਚੇਤੇ ਨਹੀਂ ਰਹਿਣਗੀਆਂ, ਨਾ ਸੋਚ ਵਿਚਾਰਾ ਵਿੱਚ ਆਉਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.