ਯਸ਼ਾਯਾਹ 65

ਜਿਹੜੇ ਆਖਦੇ ਹਨ, ‘ਦੂਰ ਰਹੋ; ਮੇਰੇ ਨੇੜੇ ਨਾ ਆਓ,’ ਕਿਉਂਕਿ ਮੈਂ ਤੇਰੇ ਤੋਂ ਬਹੁਤ ਪਵਿੱਤਰ ਹਾਂ! ਅਜਿਹੇ ਲੋਕ ਮੇਰੇ ਨੱਕ ਵਿੱਚ ਧੂੰਆਂ ਹਨ, ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ।

Isaiah 65:5 (UKJV) Which say, Stand by yourself, come not near to me; for I am holier than you. These are a smoke in my nose, a fire that burns all the day.

3ਇੱਕ ਅਜਿਹੀ ਪਰਜਾ ਜਿਸ ਨੇ ਲਗਾਤਾਰ ਮੇਰੇ ਚਿਹਰੇ ਦੇ ਗੁੱਸੇ ਭੜਕਾਇਆ, ਬਾਗ਼ਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਦੀਆਂ ਜਗਵੇਦੀਆਂ ਉੱਤੇ ਧੂਪ ਧੁਖਾਈ;

4ਜਿਹੜੇ ਕਬਰਾਂ ਵਿੱਚ ਬੈਠਦੇ ਹਨ ਅਤੇ ਆਪਣੀਆਂ ਰਾਤਾਂ ਗੁਪਤ ਥਾਵਾਂ ਤੇ ਜਾਗਦੇ ਹੋਏ ਕੱਟਦੇ ਹਨ; ਜੋ ਸੂਰਾਂ ਦਾ ਮਾਸ ਖਾਂਦੇ ਹਨ, ਅਤੇ ਜਿਨ੍ਹਾਂ ਦੇ ਬਰਤਨਾਂ ਵਿੱਚ ਅਸ਼ੁੱਧ ਮਾਸ ਦਾ ਬਰੋਥ ਹੁੰਦਾ ਹੈ।

5ਜਿਹੜੇ ਆਖਦੇ ਹਨ, ‘ਦੂਰ ਰਹੋ; ਮੇਰੇ ਨੇੜੇ ਨਾ ਆਓ,’ ਕਿਉਂਕਿ ਮੈਂ ਤੇਰੇ ਤੋਂ ਬਹੁਤ ਪਵਿੱਤਰ ਹਾਂ! ਅਜਿਹੇ ਲੋਕ ਮੇਰੇ ਨੱਕ ਵਿੱਚ ਧੂੰਆਂ ਹਨ, ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ।

6“ਵੇਖੋ, ਇਹ ਮੇਰੇ ਅੱਗੇ ਲਿਖਿਆ ਹੋਇਆ ਹੈ: ਮੈਂ ਚੁੱਪ ਨਹੀਂ ਰਹਾਂਗਾ, ਪਰ ਮੈਂ ਪੂਰਾ ਬਦਲਾ ਲਵਾਂਗਾ। ਮੈਂ ਇਸ ਨੂੰ ਉਨ੍ਹਾਂ ਦੀਆਂ ਝੋਲੀਆਂ ਵਿੱਚ ਮੋੜ ਦਿਆਂਗਾ,

7ਤੁਹਾਡੇ ਪਾਪ ਅਤੇ ਤੁਹਾਡੇ ਪੁਰਖਿਆਂ ਦੇ ਪਾਪ,” ਯਾਹਵੇਹ ਆਖਦਾ ਹੈ। “ਕਿਉਂਕਿ ਉਨ੍ਹਾਂ ਨੇ ਪਹਾੜਾਂ ਉੱਤੇ ਬਲੀਆਂ ਚੜ੍ਹਾਈਆਂ, ਅਤੇ ਪਹਾੜੀਆਂ ਉੱਤੇ ਮੇਰੀ ਨਿੰਦਿਆ ਕੀਤੀ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ, ਉਹਨਾਂ ਦੀ ਝੋਲੀ ਵਿੱਚ ਮਿਣ ਕੇ ਪਾਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.