4ਜਿਹੜੇ ਕਬਰਾਂ ਵਿੱਚ ਬੈਠਦੇ ਹਨ ਅਤੇ ਆਪਣੀਆਂ ਰਾਤਾਂ ਗੁਪਤ ਥਾਵਾਂ ਤੇ ਜਾਗਦੇ ਹੋਏ ਕੱਟਦੇ ਹਨ; ਜੋ ਸੂਰਾਂ ਦਾ ਮਾਸ ਖਾਂਦੇ ਹਨ, ਅਤੇ ਜਿਨ੍ਹਾਂ ਦੇ ਬਰਤਨਾਂ ਵਿੱਚ ਅਸ਼ੁੱਧ ਮਾਸ ਦਾ ਬਰੋਥ ਹੁੰਦਾ ਹੈ।
5ਜਿਹੜੇ ਆਖਦੇ ਹਨ, ‘ਦੂਰ ਰਹੋ; ਮੇਰੇ ਨੇੜੇ ਨਾ ਆਓ,’ ਕਿਉਂਕਿ ਮੈਂ ਤੇਰੇ ਤੋਂ ਬਹੁਤ ਪਵਿੱਤਰ ਹਾਂ! ਅਜਿਹੇ ਲੋਕ ਮੇਰੇ ਨੱਕ ਵਿੱਚ ਧੂੰਆਂ ਹਨ, ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ।
6“ਵੇਖੋ, ਇਹ ਮੇਰੇ ਅੱਗੇ ਲਿਖਿਆ ਹੋਇਆ ਹੈ: ਮੈਂ ਚੁੱਪ ਨਹੀਂ ਰਹਾਂਗਾ, ਪਰ ਮੈਂ ਪੂਰਾ ਬਦਲਾ ਲਵਾਂਗਾ। ਮੈਂ ਇਸ ਨੂੰ ਉਨ੍ਹਾਂ ਦੀਆਂ ਝੋਲੀਆਂ ਵਿੱਚ ਮੋੜ ਦਿਆਂਗਾ,
7ਤੁਹਾਡੇ ਪਾਪ ਅਤੇ ਤੁਹਾਡੇ ਪੁਰਖਿਆਂ ਦੇ ਪਾਪ,” ਯਾਹਵੇਹ ਆਖਦਾ ਹੈ। “ਕਿਉਂਕਿ ਉਨ੍ਹਾਂ ਨੇ ਪਹਾੜਾਂ ਉੱਤੇ ਬਲੀਆਂ ਚੜ੍ਹਾਈਆਂ, ਅਤੇ ਪਹਾੜੀਆਂ ਉੱਤੇ ਮੇਰੀ ਨਿੰਦਿਆ ਕੀਤੀ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ, ਉਹਨਾਂ ਦੀ ਝੋਲੀ ਵਿੱਚ ਮਿਣ ਕੇ ਪਾਵਾਂਗਾ।”
8ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਜਿਵੇਂ ਅੰਗੂਰਾਂ ਦੇ ਗੁੱਛੇ ਵਿੱਚ ਨਵਾਂ ਰਸ ਪਾਇਆ ਜਾਂਦਾ ਹੈ, ਅਤੇ ਲੋਕ ਆਖਦੇ ਹਨ, ‘ਇਸ ਨੂੰ ਨਸ਼ਟ ਨਾ ਕਰੋ, ਕਿਉ ਜੋ ਇਸ ਵਿੱਚ ਅਜੇ ਵੀ ਬਰਕਤ ਹੈ।’ ਉਸੇ ਤਰ੍ਹਾਂ ਹੀ ਮੈਂ ਆਪਣੇ ਸੇਵਕਾਂ ਲਈ ਅਜਿਹਾ ਹੀ ਕਰਾਂਗਾ; ਮੈਂ ਉਨ੍ਹਾਂ ਸਾਰਿਆਂ ਨੂੰ ਨਾਸ਼ ਨਹੀਂ ਕਰਾਂਗਾ।