ਯਸ਼ਾਯਾਹ 65

ਤੁਹਾਡੇ ਪਾਪ ਅਤੇ ਤੁਹਾਡੇ ਪੁਰਖਿਆਂ ਦੇ ਪਾਪ,” ਯਾਹਵੇਹ ਆਖਦਾ ਹੈ। “ਕਿਉਂਕਿ ਉਨ੍ਹਾਂ ਨੇ ਪਹਾੜਾਂ ਉੱਤੇ ਬਲੀਆਂ ਚੜ੍ਹਾਈਆਂ, ਅਤੇ ਪਹਾੜੀਆਂ ਉੱਤੇ ਮੇਰੀ ਨਿੰਦਿਆ ਕੀਤੀ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ, ਉਹਨਾਂ ਦੀ ਝੋਲੀ ਵਿੱਚ ਮਿਣ ਕੇ ਪਾਵਾਂਗਾ।”

Isaiah 65:7 (UKJV) Your iniquities, and the iniquities of your fathers together, says the LORD, which have burned incense upon the mountains, and blasphemed me upon the hills: therefore will I measure their former work into their bosom.

5ਜਿਹੜੇ ਆਖਦੇ ਹਨ, ‘ਦੂਰ ਰਹੋ; ਮੇਰੇ ਨੇੜੇ ਨਾ ਆਓ,’ ਕਿਉਂਕਿ ਮੈਂ ਤੇਰੇ ਤੋਂ ਬਹੁਤ ਪਵਿੱਤਰ ਹਾਂ! ਅਜਿਹੇ ਲੋਕ ਮੇਰੇ ਨੱਕ ਵਿੱਚ ਧੂੰਆਂ ਹਨ, ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ।

6“ਵੇਖੋ, ਇਹ ਮੇਰੇ ਅੱਗੇ ਲਿਖਿਆ ਹੋਇਆ ਹੈ: ਮੈਂ ਚੁੱਪ ਨਹੀਂ ਰਹਾਂਗਾ, ਪਰ ਮੈਂ ਪੂਰਾ ਬਦਲਾ ਲਵਾਂਗਾ। ਮੈਂ ਇਸ ਨੂੰ ਉਨ੍ਹਾਂ ਦੀਆਂ ਝੋਲੀਆਂ ਵਿੱਚ ਮੋੜ ਦਿਆਂਗਾ,

7ਤੁਹਾਡੇ ਪਾਪ ਅਤੇ ਤੁਹਾਡੇ ਪੁਰਖਿਆਂ ਦੇ ਪਾਪ,” ਯਾਹਵੇਹ ਆਖਦਾ ਹੈ। “ਕਿਉਂਕਿ ਉਨ੍ਹਾਂ ਨੇ ਪਹਾੜਾਂ ਉੱਤੇ ਬਲੀਆਂ ਚੜ੍ਹਾਈਆਂ, ਅਤੇ ਪਹਾੜੀਆਂ ਉੱਤੇ ਮੇਰੀ ਨਿੰਦਿਆ ਕੀਤੀ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ, ਉਹਨਾਂ ਦੀ ਝੋਲੀ ਵਿੱਚ ਮਿਣ ਕੇ ਪਾਵਾਂਗਾ।”

8ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਜਿਵੇਂ ਅੰਗੂਰਾਂ ਦੇ ਗੁੱਛੇ ਵਿੱਚ ਨਵਾਂ ਰਸ ਪਾਇਆ ਜਾਂਦਾ ਹੈ, ਅਤੇ ਲੋਕ ਆਖਦੇ ਹਨ, ‘ਇਸ ਨੂੰ ਨਸ਼ਟ ਨਾ ਕਰੋ, ਕਿਉ ਜੋ ਇਸ ਵਿੱਚ ਅਜੇ ਵੀ ਬਰਕਤ ਹੈ।’ ਉਸੇ ਤਰ੍ਹਾਂ ਹੀ ਮੈਂ ਆਪਣੇ ਸੇਵਕਾਂ ਲਈ ਅਜਿਹਾ ਹੀ ਕਰਾਂਗਾ; ਮੈਂ ਉਨ੍ਹਾਂ ਸਾਰਿਆਂ ਨੂੰ ਨਾਸ਼ ਨਹੀਂ ਕਰਾਂਗਾ।

9ਮੈਂ ਯਾਕੋਬ ਵਿੱਚੋਂ ਉੱਤਰਾਧਿਕਾਰੀ ਪੈਦਾ ਕਰਾਂਗਾ। ਅਤੇ ਯਹੂਦਾਹ ਵਿੱਚੋਂ ਜਿਹੜੇ ਮੇਰੇ ਪਹਾੜਾਂ ਉੱਤੇ ਕਬਜ਼ਾ ਕਰਨ ਵਾਲੇ ਕੱਢਾਂਗਾ; ਮੇਰੇ ਚੁਣੇ ਹੋਏ ਲੋਕ ਉਨ੍ਹਾਂ ਦੇ ਵਾਰਸ ਹੋਣਗੇ, ਅਤੇ ਉੱਥੇ ਮੇਰੇ ਸੇਵਕ ਰਹਿਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.