ਯਸ਼ਾਯਾਹ 66

ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਸਵਰਗ ਮੇਰਾ ਸਿੰਘਾਸਣ ਹੈ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਉਹ ਘਰ ਕਿੱਥੇ ਹੈ ਜੋ ਤੁਸੀਂ ਮੇਰੇ ਲਈ ਬਣਾਓਗੇ? ਮੇਰਾ ਆਰਾਮ ਕਰਨ ਦਾ ਸਥਾਨ ਕਿੱਥੇ ਹੋਵੇਗਾ?

Isaiah 66:1 (UKJV) Thus says the LORD, The heaven is my throne, and the earth is my footstool: where is the house that all of you build unto me? and where is the place of my rest?

1ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਸਵਰਗ ਮੇਰਾ ਸਿੰਘਾਸਣ ਹੈ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਉਹ ਘਰ ਕਿੱਥੇ ਹੈ ਜੋ ਤੁਸੀਂ ਮੇਰੇ ਲਈ ਬਣਾਓਗੇ? ਮੇਰਾ ਆਰਾਮ ਕਰਨ ਦਾ ਸਥਾਨ ਕਿੱਥੇ ਹੋਵੇਗਾ?

2ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ, ਅਤੇ ਇਸ ਤਰ੍ਹਾਂ ਹੋਂਦ ਵਿੱਚ ਆਏ?” ਯਾਹਵੇਹ ਦਾ ਵਾਕ ਹੈ। “ਇਹ ਉਹ ਹਨ ਜਿਨ੍ਹਾਂ ਨੂੰ ਮੈਂ ਮਿਹਰਬਾਨੀ ਨਾਲ ਵੇਖਦਾ ਹਾਂ: ਉਹ ਜਿਹੜੇ ਨਿਮਰ ਹਨ ਅਤੇ ਆਤਮਾ ਵਿੱਚ ਪਛਤਾਏ ਹਨ, ਅਤੇ ਜੋ ਮੇਰੇ ਬਚਨ ਤੋਂ ਕੰਬਦੇ ਹਨ।

3ਪਰ ਜਿਹੜਾ ਬਲਦ ਦੀ ਬਲੀ ਚੜ੍ਹਾਉਂਦਾ ਹੈ, ਉਸ ਵਰਗਾ ਹੈ ਜੋ ਇੱਕ ਮਨੁੱਖ ਨੂੰ ਮਾਰਦਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.